ਲੁਧਿਆਣਾ, 22 ਸਤੰਬਰ (000) – ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 36 ਅਧੀਨ ਮੁਹੱਲਾ ਸੂਰਜ ਨਗਰ, ਗਲੀ ਨੰ 9 ਦੇ ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 12 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁਹੱਲਾ ਸੂਰਜ ਨਗਰ ਦੇ ਵਸਨੀਕ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ ਪਰ ਕਿਸੇ ਨੇ ਬਾਂਹ ਨਾ ਫੜੀ। ਹੁਣ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ਸਰਕਾਰ ਦੌਰਾਨ ਉਨ੍ਹਾ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ।
ਇਸ ਮੌਕੇ ਵਾਰਡ ਪ੍ਰਧਾਨ ਸੁਨਿਲ ਜੌਹਰ, ਰੀਪਣ ਗਰਚਾ, ਵਾਰਡ ਸੈਕਟਰੀ ਸਤੀਸ਼ ਕੁਮਾਰ ਤੋਂ ਇਲਾਵਾ ਸਮੂਹ ਇਲਾਕਾ ਨਿਵਾਸੀ ਵੀ ਹਾਜ਼ਰ ਸਨ।