ਫਾਜ਼ਿਲਕਾ 22 ਸਤੰਬਰ
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਜ਼ਿਲੇ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਰ ਵਰਗ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।
ਉਨਾਂ ਕਿਹਾ ਕਿ ਹਲਕਾ ਬੱਲੂਆਣਾ ਦੇ ਵੱਖ ਵੱਖ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਆਈ ਰਾਸ਼ੀ ਦੇ ਚੈਕ ਵੰਡ ਦਿਤੇ ਗਏ ਹਨ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।