ਫ਼ਰੀਦਕੋਟ 22 ਸਤੰਬਰ,2024
ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫ਼ਰੀਦਕੋਟ ਵੱਲੋਂ ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ 10ਵੇਂ ਗੱਤਕਾ ਗੋਲਡ ਕੱਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੁਸਾਇਟੀ ਦਾ ਅਹੁਦੇਦਾਰਾਂ ਵਲੋਂ ਮਾਰਸ਼ਲ ਆਰਟ, ਗਤਕਾ ਤੇ ਹੋਰ ਕਲਾਵਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗਤਕਾ ਪੰਜਾਬ ਦਾ ਮਾਰਸ਼ਲ ਆਰਟ ਹੈ ਜੋ ਕਿ ਸਿੱਖ ਧਰਮ ਜੁੜਿਆ ਹੋਇਆ ਹੈ ਤੇ ਇਸ ਦਾ ਇਤਿਹਾਸ ਸਦੀਆ ਪੁਰਾਣਾ ਹੈ । ਉਨ੍ਹਾਂ ਕਿਹਾ ਕਿ ਗਤਕਾ ਜਿਥੇ ਸਰੀਰਕ ਤੰਦਰੁਸਤੀ ਤੇ ਚੁਸਤੀ ਦਾ ਪ੍ਰਤੀਕ ਹੈ ਉਥੇ ਹੀ ਇਹ ਸਾਡੀ ਸਵੈ ਰੱਖਿਆ ਵੀ ਕਰਦਾ ਹੈ । ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਾਨੂੰ ਗਤਕੇ ਦੀ ਦਾਤ ਬਖਸ਼ੀ ਹੈ ਸਾਨੂੰ ਸਭ ਨੂੰ ਸ਼ਸਤਰਾ ਦਾ ਸਤਿਕਾਰ ਕਰਦੇ ਹੋਏ ਗੁਰੂ ਸਾਹਿਬ ਵਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ।
ਉਨ੍ਹਾਂ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਕਰਵਾਏ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ । ਉਨ੍ਹਾਂ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਨੂੰ ਸਵਾ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਹਰ ਤਰੀਕੇ ਨਾਲ ਪ੍ਰਫੁਲਿਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਅਜਿਹੇ ਉਪਰਾਲਿਆਂ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮਾਰਸ਼ਲ ਆਰਟ, ਗੱਤਕੇ ਵਰਗੀਆਂ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਸਾਡੀ ਆਤਮ ਰੱਖਿਆ ਲਈ ਸਹਾਈ ਸਿੱਧ ਹੁੰਦੀਆਂ ਹਨ ।
ਇਸ ਮੌਕੇ ਸ. ਕੁਲਤਾਰ ਸਿੰਘ ਬਰਾੜ ਪ੍ਰਧਾਨ, ਸ. ਮੱਘਰ ਸਿੰਘ ਖਾਲਸਾ, ਜਨਰਲ ਸਕੱਤਰ, ਸ. ਸ਼ਿਵਜੀਤ ਸਿੰਘ ਸੰਘਾ, ਮਨਪ੍ਰੀਤ ਸਿੰਘ ਧਾਲੀਵਾਲ , ਸੁਖਵਿੰਦਰ ਸਿੰਘ ਬੱਬੂ, ਅਮਨਦੀਪ ਸਿੰਘ ਖਾਲਸਾ, ਸੁਖਵੰਤ ਸਿੰਘ ਪੱਕਾ, ਅਰੁਣ ਸਿੰਗਲਾ, ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਦਰਸ਼ਕ ਹਾਜ਼ਰ ਸਨ।