ਸਿਹਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੋਸਟਰ ਜਾਰੀ 

Ferozepur

ਫਿਰੋਜ਼ਪੁਰ, 30 ਸਤੰਬਰ (                 ) ਰੀਜ਼ਨਲ ਟਰਾਂਸਪੋਰਟ ਦਫ਼ਤਰ ਫ਼ਿਰੋਜ਼ਪੁਰ ਵਿਖੇ ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ ਆਮ ਲੋਕਾਂ ਦੀ ਸੜਕ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸੜਕ ਸੁਰੱਖਿਆ ਸਬੰਧੀ ਵੱਖ-ਵੱਖ ਨੁਕਤੇ ਦਰਸਾਉਂਦੇ ਜਾਗਰੂਕਤਾ ਪੋਸਟਰ ਜਾਰੀ ਕੀਤੇ ਗਏ। ਇਹ ਜਾਗਰੂਕਤਾ ਪੋਸਟਰ ਸਹਾਇਕ ਟਰਾਂਸਪੋਰਟ ਅਧਿਕਾਰੀ ਰਾਕੇਸ਼ ਕੁਮਾਰ ਬਾਂਸਲ, ਐਸ.ਓ. ਗੁਲਸ਼ਨ ਕੁਮਾਰ ਅਤੇ ਸਿਹਤ ਵਿਭਾਗ ਤੋਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫਸਰ ਅੰਕੁਸ਼ ਭੰਡਾਰੀ ਵੱਲੋਂ ਜਾਰੀ ਕੀਤਾ ਗਿਆ।

            ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਰਕੇਸ਼ ਕੁਮਾਰ ਬਾਂਸਲ ਨੇ ਦੱਸਿਆ ਕਿ ਸੜਕ ਹਾਦਸਿਆਂ ਵਿੱਚ ਤੇਜ ਰਫ਼ਤਾਰ ਕਰਕੇ ਕਰੀਬ 67 ਪ੍ਰਤੀਸ਼ਤ ਲੋਕਾਂ ਦੀ ਮੌਤ ਦੀ ਜ਼ਿੰਮੇਵਾਰ ਹੈ। ਸ਼ਰਾਬ ਪੀ ਕੇ ਗੱਡੀ ਚਲਾਉਣ ਟਰੈਫਿਕ ਨਿਯਮਾਂ ਦੀ ਉਲੰਘਨਾ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਮੌਤਾਂ ਦਾ ਵੀ ਕਾਰਣ ਹੈ। ਇਸ ਤੋਂ ਇਲਾਵਾ ਸੜਕ ਦੁਰਘਟਨਾਵਾਂ ਵਿੱਚ ਡਰਾਈਵਿੰਗ ਕਰਦੇ ਹੋਏ ਮੋਬਾਈਲ ਦੀ ਵਰਤੋਂ ਮੁੱਖ ਕਾਰਨ ਹੈ। 

                   ਸਿਹਤ ਵਿਭਾਗ ਤੋਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਸੜਕਾਂ ਤੇ ਵੱਧ ਰਹੇ ਟ੍ਰੈਫਿਕ ਨਾਲ ਮਰੀਜਾਂ ਨੂੰ ਸਮੇਂ ਸਿਰ ਹਸਪਤਾਲਾਂ ਵਿੱਚ ਲਿਜਾਣ ਦੌਰਾਨ ਐਂਬੂਲੈਂਸ ਨੂੰ ਦਿੱਕਤ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁਢਲਾ ਫ਼ਰਜ ਬਣਦਾ ਹੈ ਕਿ ਅਸੀਂ ਐਂਬੂਲੈਂਸ ਨੂੰ ਸਭ ਤੋਂ ਪਹਿਲਾਂ ਰਸਤਾ ਦਈਏ। ਐਂਬੂਲੈਂਸ ਹਸਪਤਾਲਾਂ ਵਿੱਚ ਤੇਜ਼ੀ ਨਾਲ ਪਹੁੰਚਣ ਨਾਲ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੂੰ ਮੈਡੀਕਲ ਪੇਚੀਦਗੀਆਂ ਤੋਂ ਬਚਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

            ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਐਂਬੂਲੈਂਸ ਦੇ ਸਾਇਰਨ ਨੂੰ ਸੁਣਦਿਆਂ ਹੀ ਇਕ ਪਾਸੇ ਹੋ ਕੇ ਰਸਤਾ ਦਿੱਤਾ ਜਾਵੇ।

         ਜਾਗਰੂਕਤਾ ਪੋਸਟਰ ਜਾਰੀ ਕਰਨ ਮੌਕੇ ਟ੍ਰਾਂਸਪੋਰਟ ਵਿਭਾਗ ਤੋਂ ਵਰਿੰਦਰ ਸ਼ਰਮਾ, ਨਵਦੀਪ ਸਿੰਘ, ਰਾਜਪਾਲ, ਹਿੰਮਤ ਸਿੰਘ ਅਤੇ ਸਿਹਤ ਵਿਭਾਗ ਦੇ ਬਹੁਮੰਤਵੀ ਕਰਮਚਾਰੀ ਸੱਤਪਾਲ ਸਿੰਘ ਵੀ ਹਾਜ਼ਰ ਸਨ।