ਐਸ.ਡੀ.ਐਮ. ਸਰਦੂਲਗੜ੍ਹ ਵੱਲੋਂ ਪਿੰਡ ਆਹਲੂਪੁਰ, ਝੰਡਾ ਕਲਾਂ ਅਤੇ ਮੀਰਪੁਰ ਕਲਾਂ ਵਿਖੇ ਕਿਸਾਨ ਮਿਲਣੀਆਂ ਕੀਤੀਆਂ

Mansa Politics Punjab

ਮਾਨਸਾ, 07 ਅਕਤੂਬਰ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਚਲਾਈ ਕਿਸਾਨ ਜਾਗਰੂਕਤਾ ਮੁਹਿੰਮ ਤਹਿਤ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਪਿੰਡ ਆਹਲੂਪੁਰ, ਝੰਡਾ ਕਲਾਂ ਅਤੇ ਮੀਰਪੁਰ ਕਲਾਂ ਵਿਖੇ ਆਯੋਜਿਤ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਕਿਸਾਨ ਮਿਲਣੀਆਂ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਐਸ.ਡੀ.ਐਮ. ਨੇ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਸ਼ਾਂ ਅਨੁਸਾਰ ਪਰਾਲੀ ਦੀ ਸਾਂਭ ਸੰਭਾਲ ਕਰਨ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਪ੍ਰਭਾਵਿਤ ਨਾ ਹੋਵੇ ਅਤੇ ਫਸਲ ਦੀ ਗੁਣਵੱਤਾ ਭਰਪੂਰ ਪੈਦਾ ਹੋਵੇ। ਉਨ੍ਹਾਂ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਪਰਾਲੀ ਦੀ ਸਾਂਭ ਸੰਭਾਲ ਵਿਚ ਕੋਈ ਦਿੱਤਕ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ।