ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਨਵੰਬਰ :
ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਮੋਹਾਲੀ ਏਅਰਪੋਰਟ ਸੜਕ, ਕੁੰਬੜਾ ਲਾਈਟ ਪੁਆਇੰਟ, ਸੈਕਟਰ 71-ਫੇਸ 7 ਲਾਈਟ ਪੁਆਇੰਟ, 3-5 ਲਾਈਟ ਪੁਆਇੰਟ ਅਤੇ ਫੇਸ 5 ਵਿਖੇ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨਾਲ ਨਗਰ ਨਿਗਮ ਕਮਿਸ਼ਨਰ ਟੀ-ਬੈਨਿਥ ਅਤੇ ਨਗਰ ਨਿਗਮ ਦੇ ਮੁੱਖ ਇੰਜੀਨੀਅਰ ਨਰੇਸ਼ ਬੱਤਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਵਿਧਾਇਕ ਵਲੋਂ ਮੌਕੇ ਤੇ ਮੀਟਿੰਗ ਕਰਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਅਧਿਕਾਰੀਆਂ ਨੂੰ ਸਾਫ਼-ਸਫ਼ਾਈ ਯਕੀਨੀ ਬਣਾਉਣ, ਫੁੱਟਪਾਥ ਪੇਵਰ ਟਾਇਲਾਂ ਮੁਰੰਮਤ, ਸੀਵਰੇਜ਼ ਮੇਨ ਹੋਲ ਠੀਕ ਕਰਨ, ਡਵਾਇਡਰ ਰੇਲਿੰਗ ਰਿਪੇਅਰ ਅਤੇ ਮੋਡਰੇਟ ਕਰਨ ਦੇ ਨਿਰਦੇਸ਼ ਦਿੱਤੇ ।
ਵਿਧਾਇਕ ਕੁਲਵੰਤ ਸਿੰਘ ਅਤੇ ਨਗਰ ਨਿਗਮ ਕਮਿਸ਼ਨਰ ਟੀ-ਬੈਨਿਥ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਰਕਾਂ ਅਤੇ ਗਰੀਨ ਬੈਲਟਾਂ ਵਿੱਚੋਂ ਬਾਗਬਾਨੀ ਦੇ ਕੂੜੇ ਨੂੰ ਵੀ ਨਿਯਮਤ ਤੌਰ ’ਤੇ ਹਟਾਇਆ ਜਾਵੇ। ਵਿਧਾਇਕ ਨੇ ਕਿਹਾ ਕਿ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰਾਜੈਕਟ ਚੱਲ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਵਿਧਾਇਕ ਅਤੇ ਕਮਿਸ਼ਨਰ ਨਗਰ ਨਿਗਮ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਹਲਕੇ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਫੀਲਡ ਵਿੱਚ ਜਾ ਕੇ ਰੋਜ਼ਾਨਾ ਚੈਕਿੰਗ ਵੀ ਕਰਨ।