ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰ ਚੁੱਕ ਕੇ ਚੱਲਣ ਦੀ ਕੀਤੀ ਮਨਾਹੀ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ 9  ਦਸੰਬਰ 

                                  ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਬਲਾਕ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਚੋਣਾਂ 15 ਦਸੰਬਰ 2024 ਨੂੰ ਕਰਵਾਈਆ ਜਾ ਰਹੀਆਂ ਹਨ ਅਤੇ ਨਗਰ ਕੌਂਸਲ-ਮਲੋਟ ਅਤੇ ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ  21 ਦਸੰਬਰ 2024 ਨੂੰ ਕਰਵਾਈਆ ਜਾ ਰਹੀਆਂ ਹਨ।

                                    ਇਹਨਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ  ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਹੋਣ ਵਾਲੀਆਂ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ  ਹੁਕਮ ਜਾਰੀ ਕੀਤੇ ਹਨ।

                             ਇਹ ਹੁਕਮ ਆਰਮੀ ਪ੍ਰਸੋਨਲ,ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ, ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀਆਂ/ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕਰ ਨਹੀਂ ਜਾ ਸਕਣਗੇ।

                                ਇਹ ਹੁਕਮ ਆਦਰਸ਼ ਚੋਣ ਜਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ। ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

Leave a Reply

Your email address will not be published. Required fields are marked *