ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ

Politics Punjab

ਅੰਮ੍ਰਿਤਸਰ 12 ਦਸੰਬਰ 2024–

        ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਖਲਚੀਆਂ ਅਤੇ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਕਰਮੀਆਂ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ-ਜਲੰਧਰ ਨੈਸ਼ਨਲ ਹਾਈਵੇਅ ਉੱਪਰ ਪਿੰਡ ਫੱਤੂਵਾਲ ਅਤੇ ਪਿੰਡ ਮੱਲੀਆਂ ਵਿਖੇ ਬਣ ਰਹੀਆਂ ਨਵੀਆਂ ਅਣ-ਅਧਿਕਾਰਿਤ ਉਸਾਰੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹਨਾਂ ਅਣ-ਅਧਿਕਾਰਤ ਉਸਾਰੀਆਂ ਨੂੰ ਪੰਜਾਬ ਰਿਜ਼ਨਲ ਐਂਡ ਟਾਉਨ ਪਲੈਨਿੰਗ ਐਂਡ ਡਿਵੈਲਪਮੈਂਟ ਐਕਟ 1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਉਸਾਰੀ ਦੇ ਮਾਲਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ।

ਜ਼ਿਲਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਮੱਲੀਆਂ ਵਿਖੇ ਕੀਤੀ ਗਈ ਅਣ-ਅਧਿਕਾਰਿਤ ਉਸਾਰੀ ਸਬੰਧੀ ਪਿੰਡ ਮੱਲੀਆਂ ਦੇ ਨਿਵਾਸੀਆਂ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਉਸਾਰੀਕਰਤਾ ਵੱਲੋਂ ਪਿੰਡ ਮੱਲੀਆਂ ਵਿਖੇ ਪਹਿਲਾਂ ਤੋਂ ਬਣੀ ਰਿਹਾਇਸ਼ੀ ਇਮਾਰਤ ਦੀ ਮੁਰੰਮਤ/ਨਵੀਨੀਕਰਨ ਕਰਕੇ ਇੰਡਸਟਰੀ ਲਈ ਸ਼ੈੱਡ ਪਾਉਣ ਵਾਸਤੇ ਲੋਹੇ ਦੇ ਪਿੱਲਰ ਲਗਾਏ ਜਾ ਰਹੇ ਹਨ। ਉਕਤ ਬਿਲਡਿੰਗ ਦੇ ਮਾਲਕ ਕੋਲ ਉਕਤ ਉਸਾਰੀ ਸਬੰਧੀ ਪੁੱਡਾ ਤੋਂ ਪ੍ਰਾਪਤ ਕੋਈ ਦਸਤਾਵੇਜ ਅਤੇ ਸੀ.ਐਲ.ਯੂ ਮੌਜੂਦ ਨਹੀਂ ਹੈ। ਉਕਤ ਨਿਵਾਸੀਆਂ ਵੱਲੋਂ ਇਸ ਗੈਰ ਕਾਨੂੰਨੀ ਉਸਾਰੀ ਨੂੰ ਜਲਦ ਤੋ ਜਲਦ ਰੁਕਵਾਉਣ ਲਈ ਬੇਨਤੀ ਕੀਤੀ ਗਈ ਸੀ। ਉਕਤ ਸ਼ਿਕਾਇਤ ਦੇ ਅਧਾਰ ਤੇ ਸਬੰਧਤ ਉਸਾਰੀਕਰਤਾ ਨੂੰ ਰੈਗੂਲੇਟਰੀ ਵਿੰਗ ਵੱਲੋ ਵਾਰ-ਵਾਰ ਰੋਕਣ ਉਪਰੰਤ ਨੋਟਿਸ ਜਾਰੀ ਕਰਦੇ ਹੋਏ ਮੌਕੇ ਤੇ ਕੰਮ ਨੂੰ ਬੰਦ ਕਰਨ ਅਤੇ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਦੇਣ ਲਈ ਲਿਖਿਆ ਗਿਆ ਸੀ, ਪਰੰਤੂ ਉਸਾਰੀਕਰਤਾ ਵੱਲੋਂ ਉਕਤ ਅਣ-ਅਧਿਕਾਰਤ ਉਸਾਰੀ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਨੋਟਿਸ ਦੀ ਉਲੰਘਣਾ ਕਰਦੇ ਹੋਏ ਮੌਕੇ ਤੇ ਉਸਾਰੀ ਦੇ ਕੰਮ ਨੂੰ ਚਾਲੂ ਰੱਖਿਆ ਗਿਆ। ਇਸ ਤੋਂ ਇਲਾਵਾ ਪਿੰਡ ਫੱਤੂਵਾਲ ਵਿਖੇ ਫੋਰ ਸੀਜ਼ਨ ਰਿਜ਼ੋਰਟ ਦੇ ਨਾਲ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਬਣਾਈ ਜਾ ਰਹੀ ਨਵੀਂ ਕਮਰਸ਼ੀਅਲ ਅਣ-ਅਧਿਕਾਰਿਤ ਉਸਾਰੀ ਨੂੰ ਵੀ ਰੈਗੂਲੇਟਰੀ ਵਿੰਗ ਵੱਲੋਂ ਵਾਰ ਵਾਰ ਰੋਕਣ ਅਤੇ ਨੋਟਿਸ ਜਾਰੀ ਕਰਨ ਉਪਰੰਤ ਵੀ ਉਸਾਰੀਕਰਤਾ ਵੱਲੋਂ ਮੌਕੇ ਤੇ ਉਸਾਰੀ ਦਾ ਕੰਮ ਜਾਰੀ ਰੱਖਿਆ ਗਿਆ ਜਿਸ ਕਰਕੇ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਇਹਨਾਂ ਅਣਅਧਿਕਾਰਿਤ ਉਸਾਰੀਆਂ ਖ਼ਿਲਾਫ਼ ਡੈਮੋਲੀਸ਼ਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।   

ਜਿਲ੍ਹਾ ਟਾਉਨ ਪਲੈਨਰ (ਰੈਗੂਲੇਟਰੀ), ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸੇ ਵੀ ਜਗ੍ਹਾ ਉਪਰ ਕਿਸੇ ਤਰਾਂ ਦੀ ਕੋਈ ਵੀ ਉਸਾਰੀ ਕਰਨ ਤੋਂ ਪਹਿਲਾਂ ਉਸ ਜਗ੍ਹਾ ਦਾ ਪੁੱਡਾ ਦੇ ਸਮਰੱਥ ਅਧਿਕਾਰੀ ਪਾਸੋਂ ਬਿਲਡਿੰਗ ਦਾ ਨਕਸ਼ਾ ਮੰਜ਼ੂਰ ਕਰਵਾਉਣ ਉਪਰੰਤ ਹੀ ਉਸਾਰੀ ਕੀਤੀ ਜਾਵੇ।

Leave a Reply

Your email address will not be published. Required fields are marked *