ਮਾਨਸਾ, 19 ਦਸੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ‘ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ 24 ਦਸਬੰਰ 2024 ਤੱਕ ਸੁਸ਼ਾਸਨ ਹਫ਼ਤੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਜਨਤਕ ਸ਼ਿਕਾਇਤਾਂ ਦੇ ਨਿਪਟਾਰਿਆਂ ਲਈ ਅਤੇ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਉਹ ਆਪਣੇ-ਆਪਣੇ ਵਿਭਾਗ ਦੀਆਂ ਸਕੀਮਾਂ ਸਬੰਧੀ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਲਾਭ ਦੀਆਂ ਦਰਖ਼ਾਸਤਾਂ ਭਰਕੇ ਮੌਕੇ ’ਤੇ ਨਿਪਟਾਰਾ ਕਰਨਗੇ ਅਤੇ ਪੇਸ਼ ਹੋਣ ਵਾਲੀਆਂ ਸ਼ਿਕਾਇਤਾਂ ਦਾ ਵੱਧ ਤੋਂ ਵੱਧ ਮੌਕੇ ’ਤੇ ਨਿਪਟਾਰਾ ਕਰਨਾ ਯਕੀਨੀ ਬਣਾਉਣਗੇ।