ਬਠਿੰਡਾ, 20 ਦਸੰਬਰ : ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜਿੱਥੇ ਵੋਟਾਂ ਪੈਣੀਆਂ ਹਨ ਦੇ ਰੈਵੇਨਿਊ ਜੁਰੀਡੈਕਸ਼ਨ ਵਿੱਚ 21 ਦਸੰਬਰ 2024 (ਸ਼ਨੀਵਾਰ) ਦੀ ਜਨਤਕ ਛੁੱਟੀ (ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ) ਘੋਸ਼ਿਤ ਕੀਤੀ ਜਾਂਦੀ ਹੈ।
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜਿੱਥੇ ਵੋਟਾਂ ਪੈਣੀਆਂ ਹਨ ਦੇ ਜੋ ਵੋਟਰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਵਿੱਚ ਨੋਕਰੀ ਕਰਦੇ ਹਨ। ਉਨ੍ਹਾਂ ਨੂੰ ਮਿਤੀ 21 ਦਸੰਬਰ 2024 (ਸ਼ਨੀਵਾਰ) ਨੂੰ ਹੋਣ ਵਾਲੀਆਂ ਚੋਣਾਂ ਲਈ ਵੋਟ ਪਾਉਣ ਦੇ ਸਬੰਧ ਵਿੱਚ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਕਾਰਡ ਪੇਸ਼ ਕਰਨ ਤੇ ਵਿਸ਼ੇਸ਼ ਛੁੱਟੀ (ਜੋ ਕਿ ਉਨ੍ਹਾਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ) ਘੋਸ਼ਿਤ ਕੀਤੀ ਜਾਂਦੀ ਹੈ।