ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

Gurdaspur Politics Punjab

ਬਟਾਲਾ, 9 ਜਨਵਰੀ  (    ) ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗਣਤੰਤਰ ਦਿਵਸ ਮਨਾਉਣ ਸਬੰਧੀ ਜਗਤਾਰ ਸਿੰਘ ਤਹਿਸੀਲਦਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਬਟਾਲਾ ਕਲੱਬ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਉਨਾਂ ਨੇ ਅੱਗੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੁਲਿਸ ਜਵਾਨਾਂ, ਪੰਜਾਬ ਹੋਮਗਾਰਡ ਅਤੇ ਐੱਨ.ਐੱਨ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਦੇ ਮਾਰਚ ਪਾਸਟ ‘ਚ ਹਿੱਸਾ ਲਿਆ ਜਾਵੇਗਾ। ਉਨਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।

ਉਨਾਂ ਅੱਹੇ ਦੱਸਿਆ ਕਿ ਮਾਰਚ ਪਾਸਟ (ਬੈਂਡ) ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਦੀ ਰਿਹਰਸਲ 20 ਅਤੇ 22 ਜਨਵਰੀ ਨੂੰ ਪੁਲਿਸ ਲਾਈਨ ਬਟਾਲਾ ਵਿਖੇ ਸਵੇਰੇ 10.00 ਵਜੇ ਹੋਵੇਗੀ। ਇਸੇ ਤਰਾਂ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 16 ਅਤੇ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਸਵੇਰੇ 10.00 ਵਜੇ ਹੋਵੇਗੀ।

ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਲੋਕਾਂ ਦੇ ਬੈਠਣ, ਪੀਣ ਲਈ ਸਾਫ ਪਾਣੀ ਅਤੇ ਦੇ ਵਾਹਨਾਂ ਲਈ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਇਸ ਮੌਕੇ ਉਨਾਂ ਨਗਰ ਕੌਂਸਲ ਬਟਾਲਾ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ਅਤੇ ਸ਼ਹਿਰ ਵਿੱਚ ਸਫ਼ਾਈ ਦੇ ਪ੍ਰਬੰਧਾਂ ਦਾ ਖਾਸ ਖਿਆਲ ਰੱਖਿਆ ਜਾਵੇ।

ਮੀਟਿੰਗ ਵਿੱਚ ਡੀ.ਪੀ.ਆਰ.ਓ ਹਰਜਿੰਦਰ ਸਿੰਘ ਕਲਸੀ, ਡਾ. ਸਤਿੰਦਰ ਕੋਰ, ਲੈਕਚਰਾਰ ਹਰਪ੍ਰੀਤ ਸਿੰਘ, ਸ਼ਸ਼ੀ ਭੂਸ਼ਨ ਵਰਮਾ ਐਮ ਡੀ, ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਸੁਖਦੇਵ ਸਿੰਘ ਤੇ ਲਖਬੀਰ ਸਿੰਘ ਕਲਰਕ  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਕੂਲਾਂ ਦੇ ਨੁਮਾਇੰਦੇ ਹਾਜ਼ਰ ਸਨ।

Leave a Reply

Your email address will not be published. Required fields are marked *