ਸ੍ਰੀ ਅਨੰਦਪੁਰ ਸਾਹਿਬ 11 ਨਵੰਬਰ ()
ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਵੱਲੋਂ ਮਿਲੇ ਆਦੇਸ਼ ਅਨੁਸਾਰ ਜਿਲ੍ਹੇ ਵਿਚ ਚਾਈਨਾ ਡੋਰ ਦੀ ਵਿਕਰੀ, ਵਰਤੋ ਤੇ ਸਟੋਰੇਜ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਿਲ੍ਹੇ ਦੇ ਸ਼ਹਿਰਾ, ਕਸਬਿਆਂ ਤੇ ਪਿੰਡਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਚਾਈਨਾ ਡੋਰ ਦੀ ਵਿਕਰੀ,ਸਟੋਰੇਜ ਅਤੇ ਵਰਤੋਂ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋ ਇਲਾਵਾ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚਾਈਨਾ ਡੋਰ ਦੀ ਵਿਕਰੀ ਤੇ ਸਟੋਰੇਜ ਨਾ ਕਰਨ ਕਿਉਕਿ ਇਹ ਡੋਰ ਕਈ ਵੱਡੇ ਹਾਦਸਿਆਂ ਦਾ ਕਾਰਨ ਬਣੀ ਹੈ, ਜਿਸ ਨਾਲ ਕਈ ਵਾਰ ਕੀਮਤੀ ਜਾਨਾ ਦਾ ਨੁਕਸਾਨ ਹੋਇਆ ਹੈ।
ਇਹ ਪ੍ਰਗਟਾਵਾ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਚਾਈਨਾ ਡੋਰ ਦੀ ਵਰਤੋਂ ਨਾਲ ਕਈ ਵਾਰ ਕੀਮਤੀ ਜਾਨਾਂ ਗਈਆਂ ਹਨ ਅਤੇ ਅਕਸਰ ਹੀ ਲੋਕ ਜਖਮੀ ਹੋ ਜਾਂਦੇ ਹਨ। ਕਈ ਵਾਰ ਚਾਈਨਾ ਡੋਰ ਨਾਲ ਸੜਕੀ ਹਾਦਸੇ ਵੀ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਵਾਰ-ਵਾਰ ਚਾਈਨਾਂ ਡੋਰ ਦੀ ਵਿਕਰੀ ਤੇ ਪਾਬੰਦੀ ਅਤੇ ਵਰਤੋਂ ਨਾ ਕਰਨ ਬਾਰੇ ਅਪੀਲ ਕੀਤੀ ਗਈ ਹੈ, ਇਸ ਦੇ ਬਾਵਜੂਦ ਅਜਿਹੀਆਂ ਸ਼ਿਕਾਇਤਾ ਮਿਲਦੀਆਂ ਹਨ ਕਿ ਚਾਈਨਾਂ ਡੋਰ ਦੀ ਵਿਕਰੀ ਤੇ ਵਰਤੋਂ ਧੜਾਧੜ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪ੍ਰਸਾਸ਼ਨ ਵੱਲੋਂ ਜਾਰੀ ਆਦੇਸ਼ਾ ਦੀ ਉਲੰਘਣਾਂ ਨਾ ਕੀਤੀ ਜਾਵੇ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾਂ ਡੋਰ ਦੀ ਵਿਕਰੀ ਨਾ ਕਰਨ ਅਤੇ ਇਸ ਦੀ ਸਟੋਰੇਜ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਸਭ ਦੀ ਜਿੰਮੇਵਾਰੀ ਹੈ। ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਹੋਵੇਗੀ।