ਵਿਧਾਇਕ ਸ਼ੈਰੀ ਕਲਸੀ ਨੇ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ

Gurdaspur Politics Punjab

ਬਟਾਲਾ, 17 ਜਨਵਰੀ (    ) ਹਲਕਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਮਰੀਜਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੂੰ ਹੋਰ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਉਹ ਲਗਾਤਾਰ ਉਪਰਾਲੇ ਕਰ ਰਹੇ ਹਨ ਅਤੇ ਸਥਾਨਕ ਸਿਵਲ ਹਸਪਤਾਲ ਬਟਾਲਾ ਵਿਖੇ ਮਰੀਜਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਪੁਜਦਾ ਕੀਤੀਆਂ ਜਾ ਰਹੀਆਂ ਹਨ।

ਉਨਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕਾਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਉਹ ਲਗਾਤਰ ਡਾਕਟਰਾਂ ਨਾਲ ਮੀਟਿੰਗ ਕਰਕੇ ਉਨਾਂ ਕੋਲੋ ਮਰੀਜਾਂ ਲਈ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਸਬੰਧੀ ਜਾਣਕਾਰੀ ਹਾਸਲ ਕਰਦੇ ਹਨ। ਉਨਾਂ ਦੁਹਰਾਇਆ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਨ ਅਤੇ ਹਲਕੇ ਅੰਦਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪੁਜਦਾ ਕਰਨ ਲਈ ਉਹ ਵਚਨਬੱਧ ਹਨ।

ਇਸ ਮੌਕੇ ਸਿਵਲ ਸਰਜਨ ਡਾ. ਭਾਰਤ ਭੂਸ਼ਣ, ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਮਨਿੰਦਰਜੀਤ ਸਿੰਘ ਐਸ.ਐਮ.ਓ ਅਤੇ ਡਾ. ਲਖਬੀਰ ਸਿੰਘ ਭਾਗੋਵਾਲੀਆ ਮੌਜੂਦ ਸਨ।

Leave a Reply

Your email address will not be published. Required fields are marked *