ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਕੀਤੇ ਚਲਾਨ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ  25  ਜਨਵਰੀ                      

                                       ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤਿਪਾਠੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ,ਸ੍ਰੀ ਮੁਕਤਸਰ ਸਾਹਿਬ ਅਤੇ ਗਠਿਤ ਟੀਮ ਵੱਲੋਂ ਬਲਾਕ ਮਲੋਟ ਅਤੇ ਬਲਾਕ ਲੰਬੀ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੱਖ ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ।

                                           ਇਸ ਦੌਰਾਨ ਚੈਕਿੰਗ ਟੀਮ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਨਾ ਨਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਪਾਲਿਸੀ ਤਾਹਿਤ ਬੱਚਿਆ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਸਕੂਲੀ ਵਾਹਨਾਂ ਵਿੱਚ ਮਹਿਲਾ ਅਟੈਨਡੈਂਟ ਦਾ ਹੋਣ ਲਈ ਕਿਹਾ ਗਿਆ ਅਤੇ ਸਕੂਲ ਦੇ ਡਰਾਈਵਰਾਂ ਨੂੰ ਧੁੰਦ ਕਾਰਨ ਸੁਚੇਤ ਰਹਿ ਕੇ ਡਰਾਈਵਿੰਗ ਕਰਨ ਲਈ ਵੀ ਹਦਾਇਤ ਕੀਤੀ ਗਈ ।

                                                  ਇਸ ਦੇ ਨਾਲ ਇਹ ਵੀ ਹਦਾਇਤ ਕੀਤੀ ਕਿ ਸਕੂਲ ਵਾਹਨ ਵਿੱਚ ਸੀਟਾਂ ਦੇ ਅਨੁਸਾਰ ਹੀ ਬੱਚਿਆਂ ਦੀ ਗਿਣਤੀ ਹੋਣੀ ਚਾਹੀਦੀ ਹੈ ਅਤੇ  ਸਕੂਲੀ ਬੈਗਾਂ ਨੂੰ ਸੁਰੱਖਿਅਤ ਰੱਖਣ ਲਈ, ਸੀਟਾਂ ਦੇ ਹੇਠਾਂ ਇੱਕ ਜਗ੍ਹਾ ਫਿੱਟ ਚਾਹੀਦੀ ਹੋਣੀ ਹੈ। ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸਕੂਲ ਵਾਹਨਾਂ ‘ਤੇ ਰਿਫਲੈਕਟਰ ਵੀ ਲਗਾਏ ਗਏ। ਇਸ ਮੌਕੇ ਏ.ਐਸ.ਆਈ ਜਸਬੀਰ ਸਿੰਘ , ਜਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਸੌਰਵ ਚਾਵਲਾ ਲੀਗਲ ਕਮ ਪ੍ਰੋਬੇਸ਼ਨ ਅਫਸਰ ,ਸ .ਚਰਨਵੀਰ ਸਿੰਘ ਸੋਸ਼ਲ ਵਰਕਰ ਅਤੇ ਸਿੱਖਿਆ ਵਿਭਾਗ ਤੋਂ  ਸ੍ਰੀ ਗੌਰਵ ਕੁਮਾਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *