ਬਟਾਲਾ, 26 ਫਰਵਰੀ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ, ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੁੱਚੀ ਲੋਕਾਈ ਨੂੰ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਾਡੇ ਧਾਰਮਿਕ ਸਮਾਗਮਾਂ ਵਿੱਚ ਹਰ ਵਰਗ ਦੀ ਸ਼ਮੂਲੀਅਤ ਤੋ ਇਹ ਪ੍ਰਤੀਤ ਹੁੰਦਾ ਹੈ ਕਿ ਸਾਡੇ ਪੰਜਾਬ ਦੇ ਲੋਕ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਦੇ ਹਨ।
ਉਨ੍ਹਾਂ ਨੇ ਕਿਹਾ ਕਿ ਸ਼ਿਵਰਾਤਰੀ ਦੇ ਮਹਾਪਰਵ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਰਿਹਾ, ਧਾਰਮਿਕ ਸਥਾਨਾਂ ਤੇ ਮੱਥਾਂ ਟੇਕਣ ਲਈ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ, ਸੰਤ-ਮਹਾਪੁਰਸ਼ ਪਰਵਚਨ ਕਰਕੇ ਸੰਗਤਾਂ ਨੂੰ ਗਿਆਨ ਵੰਡ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਸੋ਼ਭਾ ਯਾਤਰਾਂ ਬਹੁਤ ਹੀ ਪ੍ਰਭਾਵਸ਼ਾਲੀ ਤੇ ਉਤਸ਼ਾਹ ਭਰਪੂਰ ਨਾਲ ਸਜਾਈਆਂ ਗਈਆਂ। ਉਨ੍ਹਾਂ ਕਿਹਾ ਕਿ ਧਰਮ ਅਤੇ ਵਿਰਸੇ ਬਾਰੇ ਜਾਣਕਾਰੀ ਬੱਚਿਆ ਤੱਕ ਪਹੁੰਚਣੀ ਬਹੁਤ ਜਰੂਰੀ ਹੈ।