ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਦਾ ਆਯੋਜਨ

Politics Punjab

ਮਾਲੇਰਕੋਟਲਾ 27 ਫਰਵਰੀ :

                ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਮਾਲੇਰਕੋਟਲਾ ਨੂੰ ਤੰਬਾਕੂ ਮੁਕਤ ਬਣਾਉਣ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾਵੇ । ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ੇ ਅਤੇ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣ।

            ਇਸ ਮੀਟਿੰਗ ਦੌਰਾਨ, ਤੰਬਾਕੂ ਵਰਤੋਂ ਤੇ ਰੋਕ ਲਗਾਉਣ, ਕੋਟਪਾ ਐਕਟ (COTPA) ਦੀ ਸੰਪੂਰਨ ਪਾਲਣਾ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਦਿੱਤੀ ਕਿ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ‘ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਇਆ ਜਾ ਸਕੇ।

            ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਸਕੂਲ , ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ , ਕਾਲਜਾਂ ਤੋਂ ਇਹ ਸਰਟੀਫਿਕੇਟ ਲੈਣਗੇ ਕਿ ਉਹਨਾਂ ਦੇ ਸਕੂਲਾਂ ਅਤੇ ਕਾਲਜਾਂ ਦੇ ਆਸਪਾਸ ਕੋਈ ਤੰਬਾਕੂ ਪਦਾਰਥਾਂ ਜਾਂ ਕਿਸੇ ਹੋਰ ਨਸ਼ੇ ਦੀ ਕੋਈ ਵਿਕਰੀ ਨਹੀ ਹੋ ਰਹੀ। ਉਹਨਾਂ ਇਹ ਵੀ ਕਿਹਾ ਕਿ ਅਧਿਆਪਕ ਮਾਪੇ ਮਿਲਣੀ ਦੌਰਾਨ ਬੱਚਿਆਂ ਦੇ ਨਾਲ-ਨਾਲ ਉਹਨਾਂ ਦੇ ਮਾਤਾ ਪਿਤਾ ਨੂੰ ਵੀ ਨਸ਼ੇ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਵਿਦਿਆਕ ਅਦਾਰਿਆਂ ਵਿੱਚ ਵੱਖ ਵੱਖ ਤਰ੍ਹਾਂ ਦੀ  ਜਾਗਰੂਕਤਾ ਗਤੀਵਿਧੀਆਂ ਉਲੀਕਿਆਂ ਜਾਣ ਤਾਂ ਜੋ ਇਸ ਦੇ ਮਾੜੇ ਪ੍ਰਭਾਵਾਂ ਤੋਂ ਆਮ ਜਨਤਾ ਅਵਗਤ ਹੋ ਸਕੇ । ਉਨ੍ਹਾਂ ਦੱਸਿਆ  ਕਿ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇ ਅਤੇ ਤੰਬਾਕੂ ਦੇ ਸਿਹਤ ‘ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤੇ ਜਾਵੇ ।

       ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਸਬੰਧਤ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਰਾਹੀਂ ਤੰਬਾਕੂ ਕੰਟਰੋਲ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਭਾਈਵਾਲੀ ਰਾਹੀਂ ਜਾਗਰੂਕਤਾ ਫੈਲਾ ਕੇ ਜ਼ਿਲ੍ਹੇ ਨੂੰ ਤੰਬਾਕੂ ਮੁਕਤ ਬਣਾਉਣ ਲਈ ਹਰ ਸੰਭਵ ਉਪਰਾਲੇ ਆਰੰਭ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਦੱਸਿਆ ਕਿ ਪੰਜਾਬ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਈ -ਸਿਗਰੇਟ ਨੂੰ ਅਪ੍ਰਵਾਨਿਤ ਨਸ਼ਾ ਐਲਾਨ ਪਹਿਲਾਂ ਹੀ ਕੀਤਾ ਗਿਆ ਹੈ। 

                ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ. ਸਜਿਲਾ ਖਾਨ, ਡੀ.ਐਸ.ਪੀ (ਐਚ) ਮਾਨਵਜੀਤ ਸਿੰਘ ਸਿੱਧੂ, ਕਾਰਜ ਸਾਧਕ ਅਫ਼ਸਰ ਅਮਰਗੜ/ਅਹਿਮਦਗੜ੍ਹ ਵਿਕਾਸ

Leave a Reply

Your email address will not be published. Required fields are marked *