ਫਸਲੀ ਵਿਭਿੰਨਤਾ ਝੋਨੇ ਦੀ ਸਿੱਧੀ ਬਿਜਾਈ, ਪਰਾਲੀ ਪ੍ਰਬੰਧਨ ਆਦਿ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ  ਵਿਸੇ਼ਸ ਕਿਸਾਨ ਸਿਖਲਾਈ ਕੈਂਪ

Malerkotla Politics Punjab

ਅਹਿਮਦਗੜ੍ਹ/ਮਾਲੇਰਕੋਟਲਾ 16 ਮਾਰਚ :

      ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾ ਤੇ ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ ਦੇ ਦਿਸਾ ਨਿਰਦੇਸਾਂ ਅਨੁਸਾਰ ਫਸਲੀ ਵਿਭਿੰਨਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੇ ਮਕਸਦ ਨਾਲ ਲਗਾਤਾਰ ਬਲਾਕ ਅਹਿਮਦਗੜ੍ਹ ਦੇ ਪਿੰਡਾ ‘ਚ ਕਿਸਾਨ ਜਾਗਰੂਕਤਾ ਕੈਂਪਾ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਕੜੀ ਤਹਿਤ ਜ਼ਿਲ੍ਹੇ ਦੇ ਪਿੰਡ ਸੰਦੌੜ, ਬੀੜ ਅਮਾਮਗੜ੍ਹ ਵਿਖੇ ਝੋਨੇ ਦੀ ਸਿੱਧੀ ਬਿਜਾਈ, ਫਸਲੀ ਵਭਿੰਨਤਾ ਅਤੇ ਫ਼ਸਲਾ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿੱਚ ਮਿਲਾਉਣ ਲਈ ਉਤਸਾਹਿਤ ਕੀਤਾ ਅਤੇ ਤਕਨੀਕੀ ਜਾਣਕਾਰੀ ਦੇਣ ਲਈ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ ।

ਇਸ ਮੌਕੇ ਬੀ.ਟੀ.ਐਮ ਅਹਿਮਦਗੜ੍ਹ ਮਹੁੰਮਦ ਜਮੀਲ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕੀ ਜਾਣਕਾਰੀ ਦਿੱਤੀ । ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਮਿੱਟੀ ਵਿੱਚ ਮਿਲਾਉਣ ਦੇ ਫ਼ਾਇਦਿਆਂ ਵਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਲਈ ਜਾਗਰੂਕ ਕੀਤਾ।

ਏ.ਟੀ.ਐਮ ਮਨਦੀਪ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਟੈਸਟਿੰਗ ਦੀ ਮੁਹੱਤਤਾ ਵਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਅਤੇ ਜਹਿਰਾਂ ਦੀ ਵਰਤੋਂ ਕਰਨ ਤੋਂ ਗੋਰੇਜ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *