ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ

Malerkotla Politics Punjab

ਮਾਲੇਰਕੋਟਲਾ 12 ਅਪ੍ਰੈਲ

          ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ  ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐਸ ਐਸ ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਉਪਰੇਸ਼ਨ ਚਲਾਇਆ ਗਿਆ ਹੈ।

          ਦੇਰ ਰਾਤ ਤੋਂ ਤੜਕ ਸਵੇਰ ਤੱਕ ਚੱਲੇ ‘ਨਾਈਟ ਡੌਮੀਨੇਸ਼ਨ’ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ 08 ਵਿਸ਼ੇਸ ਨਾਕੇ ਲਗਾ ਕੇ ਵਿਸ਼ੇਸ ਚੈਕਿੰਗ ਮੁਹਿੰਮ ਕੀਤੀ ਗਈ । ਇਨ੍ਹਾਂ ਨਾਕਿਆਂ ਦਾ ਉਨ੍ਹਾਂ ਵੱਲੋਂ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ। ਉਨ੍ਹਾਂ ਕਿਹਾ ਇਸ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ – ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਡਰ ਪੈਦਾ ਕਰਕੇ ਉਨ੍ਹਾਂ ਦੀ ਤਕੇਲ ਕਸਣਾ ਹੈ। ਉਨ੍ਹਾਂ ਹੋਰ ਕਿਹਾ ਕਿ ਸਾਡੀ ਪ੍ਰਥਾਮਿਕਤਾ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਮੁਕਤ,ਸੁਰੱਖਿਅਤ ਮਾਲੇਰਕੋਟਲਾ ਬਣਾਉਣਾ ਹੈ

                ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।  ਜ਼ਿਲ੍ਹਾ ਪੁਲਿਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਕੇ ਦੋਸਤਾਣਾ ਮਾਹੋਲ ਪੈਦਾ ਕਰਨ ਹੈ ।

          ਉਨ੍ਹਾਂ ਹੋਰ ਕਿਹਾ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ।

Leave a Reply

Your email address will not be published. Required fields are marked *