ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

Politics Punjab

ਚੰਡੀਗੜ੍ਹ , 30 ਅਪ੍ਰੈਲ : 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ   ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ।

ਸ੍ਰੀ ਗੜ੍ਹੀ ਨੇ ਸ਼੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜ਼ੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਫੈਸਲਿਆਂ ਤੋਂ ਸੇਧ ਲੈ ਕੇ ਮਿਲਦੇ ਜੁਲਦੇ ਮਾਮਲਿਆਂ ਵਿੱਚ ਜਲਦ ਫੈਸਲਾ ਸੁਣਾਇਆ ਜਾ ਸਕੇ।
ਸ੍ਰੀ ਗੜ੍ਹੀ ਨੇ ਕਿਹਾ ਕਿ ਕਈ ਵਾਰ ਅਨੂਸੁਚਿਤ ਜਾਤੀਆਂ ਦੇ ਲੋਕ ਇਨਸਾਫ਼ ਲੈਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਾਲ ਨਾਲ ਕੌਮੀ ਕਮਿਸ਼ਨ ਕੋਲ ਵੀ ਅਪੀਲ ਦਾਇਰ ਕਰ ਦਿੰਦੇ ਹਨ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਸਾਂਝੇ ਤੌਰ ਤੇ ਨਜਿੱਠਣ ਅਤੇ ਕਮਿਸ਼ਨ ਦੇ ਕੰਮਕਾਜ ਵਿਚ ਇਕਸਾਰਤਾ ਲਿਆਉਣ ਲਈ ਵੀ ਕੌਮੀ ਕਮਿਸ਼ਨ ਨੂੰ ਪਹਿਲ ਕਰਨੀ ਚਾਹੀਦੀ ਹੈ।

ਇਸ ਮੌਕੇ ਸ੍ਰੀ ਗੜ੍ਹੀ ਨੇ ਦੇਸ਼ ਦੇ ਦੂਜੇ ਰਾਜਾਂ ਵਿਚ ਅਨੂਸੁਚਿਤ ਜਾਤੀਆਂ ਦੇ ਲੋਕਾਂ ਉਤੇ ਹੋ ਰਹੇ ਅੱਤਿਆਚਾਰ ਦਾ ਮਾਮਲਾ ਵੀ ਚੁਕਿਆ ਗਿਆ ਅਤੇ ਸ੍ਰੀ ਮਕਵਾਨਾ ਨੂੰ ਬੇਨਤੀ ਕੀਤੀ ਕਿ ਇਸ ਕੇਂਦਰ ਸਰਕਾਰ ਨੂੰ ਆਦੇਸ਼ ਦੇ ਕੇ ਅਨੂਸੁਚਿਤ ਜਾਤੀਆਂ ਅੱਤਿਆਚਾਰ ਰੋਕੂ ਕਾਨੂੰਨ ਨੂੰ ਹੋਰ ਸਖਤੀ ਨਾਲ ਲਾਗੂ ਕਰਵਾਇਆ ਜਾਵੇ ।

Leave a Reply

Your email address will not be published. Required fields are marked *