ਓ ਪੀ ਡੀ ਦੀਆਂ ਲੰਮੀਆਂ ਲਾਈਨਾਂ ਤੋਂ ਬੱਚਣ ਲਈ ਤੁਰੰਤ ਬਣਾਓ ਆਭਾ ਆਈ.ਡੀ

Politics Punjab

ਫ਼ਿਰੋਜ਼ਪੁਰ,13 ਮਈ (               ) ਸਰਕਾਰੀ ਹਸਪਤਾਲ ਵਿੱਚ ਓ.ਪੀ.ਡੀ. ਦੀਆਂ ਲੰਮੀਆਂ ਲਾਈਨਾਂ ਤੋਂ ਬੱਚਣ ਲਈ ਸਾਰਿਆਂ ਨੂੰ ਤੂਰੰਤ ਆਭਾ ਆਈ.ਡੀ. ਬਣਾਉਣੀ ਚਾਹੀਦੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਸਮੂਹ ਸਿਵਲ ਹਸਪਤਾਲਾਂ ਵਿਚ ਜਿਥੇ ਮਾਹਿਰ ਡਾਕਟਰਾਂ ਵੱਲੋਂ ਵਧੀਆ ਇਲਾਜ ਕੀਤਾ ਜਾ ਰਿਹਾ ਹੈ, ਉਥੇ ਇਸ ਇਲਾਜ ਲਈ ਇਕ ਹੋਰ ਕਦਮ ਅੱਗੇ ਵਧਦਿਆਂ ਇਲਾਜ ਨੂੰ ਆਯੁਸ਼ਮਾਨ ਭਾਰਤ ਡਿਜੀਟਲ ਅਕਾਊਂਟ (ਆਭਾ) ਯੋਜਨਾ ਤਹਿਤ ਆਨ—ਲਾਈਨ ਕੀਤਾ ਜਾ ਰਿਹਾ ਹੈ। ਆਭਾ ਵਿਚ ਆਈ.ਡੀ ਬਣਾਉਣ ਨਾਲ ਮਰੀਜ ਨੂੰ ਇਕ ਹਸਪਤਾਲ ਤੋਂ ਦੂਸਰੇ ਹਸਪਤਾਲ ਵਿਚ ਇਲਾਜ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੇ ਕਾਗਜ਼ਾਤ ਜਿਵੇਂ ਮੈਡੀਕਲ ਰਿਪੋਰਟਾਂ, ਐਕਸਰੇ ਆਦਿ ਕੋਈ ਵੀ ਦਸਤਾਵੇਜ਼ ਨਾਲ ਚੁੱਕਣ ਦੀ ਜ਼ਰੂਰਤ ਨਹੀਂ ਰਹੇਗੀ, ਕਿਉਂਕਿ ਇਹ ਸਾਰਾ ਡਾਟਾ ਆਭਾ ਆਈ.ਡੀ ਤੋਂ ਆਟੋਮੈਟਿਕ ਡਾਕਟਰ ਚੈਕ ਕਰਨ ਦੇ ਸਮਰਥ ਹੋਣਗੇ ਅਤੇ ਮਰੀਜ ਨੂੰ ਇਕ ਤੋਂ ਦੂਸਰੇ ਡਾਕਟਰ ਕੋਲ ਇਲਾਜ ਕਰਵਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

                  ਨੋਡਲ ਅਫ਼ਸਰ ਡਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਅਚਾਨਕ ਸਿਹਤ ਸਮੱਸਿਆ ਆਉਣ ਸਮੇਂ ਪਹਿਲਾਂ ਹੋਏ ਇਲਾਜ ਸਬੰਧੀ ਕਾਗਜ਼ਾਤ, ਰਿਪੋਰਟਾਂ ਆਦਿ ਦਿਖਾਉਣੀਆਂ ਪੈਂਦੀਆਂ ਹਨ ਤਾਂ ਜੋ ਇਲਾਜ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਹੋਵੇ। ਕਈ ਵਾਰ ਅਜਿਹੀਆਂ ਰਿਪੋਰਟਾਂ ਨਾਲ ਉਪਲੱਭਧ ਨਾ ਹੋਣ ਕਾਰਨ ਮਰੀਜ ਦੇ ਇਲਾਜ ਵਿਚ ਦੇਰੀ ਹੁੰਦੀ ਸੀ। ਇਸ ਦੇਰੀ ਨੂੰ ਖਤਮ ਕਰਨ ਅਤੇ ਰਿਪੋਰਟਾਂ ਆਦਿ ਦੀ ਅੜਚਣ ਨੂੰ ਖਤਮ ਕਰਨ ਦੇ ਮਨੋਰਥ ਨਾਲ ਆਭਾ ਆਈ.ਡੀ ਬਣਾਈ ਜਾ ਰਹੀ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਬੇਹਤਰੀਨ ਸਿਹਤ ਸਹੂਲਤਾਂ ਲੈਣ ਅਤੇ ਇਲਾਜ ਸਮੇਂ ਰਿਪੋਰਟਾਂ ਦਾ ਬੋਝ ਚੁੱਕਣ ਤੋਂ ਮੁਕਤ ਹੋਣ ਦੇ ਮਨੋਰਥ ਨਾਲ ਤੁਰੰਤ ਆਭਾ ਦੀ ਆਈ.ਡੀ ਜ਼ਰੂਰ ਬਣਾਓ, ਜੋ ਸਮੂਹ ਸਿਹਤ ਕੇਂਦਰ ਵਿਚ ਬਿਲਕੁਲ ਮੁਫਤ ਬਣਾਈ ਜਾ ਰਹੀ ਹੈ।

          ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਫਿ਼ਰੋਜ਼ਪੁਰ ਵਿਖੇ ਤਾਇਨਾਤ ਸਟਾਫ ਵੱਲੋਂ ਇਲਾਜ ਕਰਵਾਉਣ ਆ ਰਹੇ ਮਰੀਜਾਂ ਦੀ ਆਭਾ ਆਈ.ਡੀ ਬਣਾਈ ਜਾ ਰਹੀ ਹੈ। ਕੋਈ ਵੀ ਵਿਅਕਤੀ ਇਸਦਾ ਬਾਰ ਕੋਡ ਸਕੈਨ ਕਰਕੇ ਜਾਂ ਆਨ—ਲਾਈਨ ਸਹੂਲਤ ਰਾਹੀਂ ਆਪਣੀ ਆਭਾ ਆਈ.ਡੀ ਬਣਾ ਸਕਦਾ ਹੈ, ਜਿਸ ਲਈ ਆਧਾਰ ਕਾਰਡ ਨੰਬਰ ਦੀ ਜ਼ਰੂਰਤ ਹੁੰਦੀ ਹੈ। ਲੋਕਾਂ ਦੀ ਸਹੂਲਤ ਲਈ ਆਭਾ ਐਪ ਵੀ ਲਾਂਚ ਕੀਤਾ ਗਿਆ ਹੈ,ਕੋਈ ਵੀ ਵਿਅਕਤੀ ਆਪਣੇ ਮੋਬਾਇਲ ਦੇ ਪਲੇਅ ਸਟੋਰ ਵਿਚੋਂ ਡਾਊਨਲੋਡ ਕਰਕੇ ਸੁਖਾਲੇ ਤਰੀਕੇ ਨਾਲ ਆਪਣੀ ਆਈ.ਡੀ ਬਣਾ ਸਕਦਾ ਹੈ। ਇਸ ਆਭਾ ਆਈ.ਡੀ ਦੀ ਖਾਸ ਗੱਲ ਇਹ ਵੀ ਹੈ ਕਿ ਜਦੋਂ ਤੁਸੀਂ ਕਿਸੇ ਵੀ ਹਸਪਤਾਲ ਵਿਚ ਪੁੱਜ ਕੇ ਉਥੇ ਲੱਗੇ ਕਿਊ.ਆਰ ਕੋਡ ਨੂੰ ਸਕੈਨ ਕਰੋਗੇ ਤਾਂ ਤੁਹਾਡੀ ਬਿਨ੍ਹਾਂ ਲਾਈਨ ਵਿਚ ਲੱਗਿਆ ਪਰਚੀ ਕੱਟੀ ਜਾ ਸਕੇਗੀ ਜਿਥੇ ਜਾ ਕੇ ਵਿਅਕਤੀ ਬਿਨ੍ਹਾਂ ਕਿਸੇ ਦੇਰੀ ਤੋਂ ਆਪਣਾ ਇਲਾਜ ਕਰਵਾ ਸਕਦਾ ਹੈ।

Leave a Reply

Your email address will not be published. Required fields are marked *