ਮਾਨਸਾ, 25 ਜੂਨ :
ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ |
ਉਨ੍ਹਾਂ ਦੱ ਸਿਆ ਕਿ ਬਿਊਰੋ ਵਿਖੇ ਮੁਫ਼ਤ ਇੰਟਰਨੈੱਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ, ਜਿੰਨ੍ਹਾਂ ਪ੍ਰਾਰਥੀਆਂ ਵੱਲੋਂ ਕੋਈ ਦਾਖ਼ਲੇ ਸਬੰਧੀ ਜਾਂ ਨੌਕਰੀ ਸਬੰਧੀ ਅਪਲਾਈ ਕਰਨਾ ਹੁੰਦਾ ਹੈ, ਤਾਂ ਉਹ ਪ੍ਰਾਰਥੀ ਇੱਥੇ ਮੁਫ਼ਤ ਇੰਟਰਨੈੱਟ ਦੀ ਸਹੂਲਤ ਰਾਹੀਂ ਅਲਪਾਈ ਕਰ ਸਕਦੇ ਹਨ | ਇਸ ਤੋਂ ਇਲਾਵਾ ਜਿਹੜੇ੍ਹ ਪ੍ਰਾਰਥੀ ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣਾ ਚਾਹੁੰਦੇ ਹਨ, ਉਨ੍ਹਾਂ ਦੀ ਮੁਫ਼ਤ ਕਰੀਅਰ ਕਾਊਾਸਲਿੰਗ ਕੀਤੀ ਜਾਂਦੀ ਹੈ |
ਉਨ੍ਹਾਂ ਦੱਸਿਆ ਕਿ ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ | ਇਸ ਤੋਂ ਇਲਾਵਾ ਜੋ ਪ੍ਰਾਰਥੀ ਸਵੈ-ਰੋਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੰਦੇ ਹਨ, ਉਨ੍ਹਾਂ ਨੂੰ ਸਵੈ ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ |
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਇਸ ਦਫ਼ਤਰ ਵਿਖੇ ਲੋਨ ਦੇਣ ਵਾਲੇ ਵਿਭਾਗ ਵੱਖੋ-ਵੱਖ ਦਿਨਾਂ ਵਿਚ ਸਮਾਂ ਸਾਰਣੀ ਅਨੁਸਾਰ ਬੈਠਦੇ ਹਨ ਅਤੇ ਉਨ੍ਹਾਂ ਵੱਲੋਂ ਬਿਊਰੋ ਵਿਖੇ ਆਉਣ ਵਾਲੇ ਪ੍ਰਾਰਥੀਆਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਤੋਂ ਇਲਾਵਾ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਟਾਫ ਵੱਲੋਂ ਸਰਕਾਰ ਵੱਲੋਂ ਕਰਵਾਏ ਜਾਂਦੇ ਮੁਫ਼ਤ ਹੁਨਰ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ |
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ‘ਤੇ) ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਇੰਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ |
