ਜ਼ਿਲ੍ਹਾ ਮੈਜਿਸਟ੍ਰੇਟ ਨੇ ਯੂ.ਟੀ. ਬੈਰੀਅਰ ਮੁਲਾਂਪੁਰ ਤੋ ਬੰਨ ਮਾਜਰਾ ਦੇ ਏਰੀਏ ਨੂੰ ਇੱਕ ਦਿਨ ਲਈ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ

Punjab

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜਨਵਰੀ, 2024:

ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਵਿੱਚ ਸਥਿਤ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਨਾਲ ਰੂਟ ਯੂ.ਟੀ. ਬੈਰੀਅਰ ਮੁਲਾਂਪੁਰ ਤੋ ਬੰਨ ਮਾਜਰਾ ਦੇ ਏਰੀਏ ਨੂੰ ਸ਼ਨੀਵਾਰ, 6 ਜਨਵਰੀ, 2024 ਨੂੰ ਸਵੇਰ ਤੋਂ ਸ਼ਾਮ ਤਕ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ (No Drone and No flying Zone) ਘੋਸ਼ਿਤ ਕੀਤਾ ਹੈ।

    ਉਨ੍ਹਾਂ ਕਿਹਾ ਇਨ੍ਹਾਂ ਹੁਕਮ ਦੀ ਪਾਲਣਾ ਵਿੱਚ ਇਸ ਏਰੀਆ ਵਿੱਚ ਕਿਸੇ ਵੀ ਕਿਸੇ ਕਿਸਮ ਦੇ  ਫਲਾਇੰਗ ਆਬਜੈਕਟ (Flying object) ਦੀ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। *ਇਹ ਹੁਕਮ ਹਵਾਬਾਜੀ/ਤਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ਤੇ ਲਾਗੂ ਨਹੀਂ ਹੋਵੇਗਾ।*