ਕੋਟਕਪੂਰਾ, 14 ਅਗਸਤ 2026- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਕੋਠੇ ਵੜਿੰਗ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ ਤੀਰਥ ਯਾਤਰੀਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ ਅਤੇ ਇਸੇ ਦਿਸ਼ਾ ਵਿੱਚ ਤੀਰਥ ਯਾਤਰਾ ਬੱਸਾਂ ਚਲਾਈਆਂ ਜਾ ਰਹੀਆਂ ਹਨ।
ਇਸ ਮੌਕੇ ਪਿੰਡ ਵਾਸੀਆਂ ਅਤੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
ਇਸ ਮੌਕੇ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਸ. ਗੁਰਪ੍ਰੀਤ ਸਿੰਘ ਗੈਰੀ ਵੜਿੰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜਾਣ ਵਾਲੇ ਸ਼ਰਧਾਲੂ ਅਤੇ ਪਿੰਡ ਵਾਸੀ ਹਾਜ਼ਰ ਸਨ।
