ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ 18 ਅਗਸਤ=- ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਪਿੰਡ ਸੁਖਣਾ ਅਬਲੂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ (ਸੰਧੂ ਪੱਤੀ) ਵਿੱਚ ਕੀਤਾ।
ਸ. ਕਾਉਣੀ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੇ ਦੁਪਹਿਰ ਦੇ ਖਾਣੇ ਦੀ ਸੁਚੱਜੀ ਵਿਵਸਥਾ ਲਈ ਰਸੋਈ, ਸ਼ੈੱਡ ਅਤੇ ਸਟੋਰ ਬਣਾਉਣ ਵਾਸਤੇ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ 5.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਸੁਵਿਧਾਜਨਕ ਵਿੱਦਿਅਕ ਮਾਹੌਲ ਪ੍ਰਦਾਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਪੱਖੀ ਨੀਤੀਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਮੁੱਖ ਅਧਿਆਪਕ ਜਸਵਿੰਦਰ ਕੌਰ, ਪਰਮਿੰਦਰਜੀਤ ਸਿੰਘ ਲਵਲੀ ਸਰਪੰਚ, ਇੰਦਰਜੀਤ ਸਿੰਘ ਮੈਂਬਰ, ਕਾਲਾ ਅੰਤਰਰਾਸਟਰੀ ਕਬੱਡੀ ਖਿਡਾਰੀ, ਨਿੰਦਰ ਬਰਾੜ, ਗੁਰਪਿਆਰ ਫੌਜੀ, ਪ੍ਰਿਤਪਾਲ ਸਿੰਘ, ਰੇਸ਼ਮ ਬਰਾੜ, ਜਗਨ ਨਾਥ, ਬਲਦੇਵ ਸਿੰਘ, ਜਗਸੀਰ ਨੰਬਰਦਾਰ, ਗੁਰਜੰਟ ਸਿੰਘ, ਡਾ. ਗਗਨ, ਜਸਪ੍ਰੀਤ ਕੌਰ , ਮਾਸਟਰ ਮਨਦੀਪ ਸਿੰਘ ਤੋਂ ਇਲਾਵਾ ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ ।
