ਤਰਨ ਤਾਰਨ, 26 ਅਗਸਤ (            ) –   ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਅਫ਼ਸਰ ਕਪਲਮੀਤ ਸਿੰਘ ਦੀ ਅਗਵਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 07-09-2026 ਤੋਂ 07-10-2026 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ (ਨੇੜੇ ਮਾਲ ਮੰਡੀ), ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸਿਖਲਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 31-08-2026 ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ਼ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ ਸੰਪਰਕ ਕਰਨ।

ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5000 ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4000 ਰੁਪਏ ਹੈ ਅਤੇ ਫੀਸ ਨਕਦ ਲਈ ਜਾਵੇਗੀ। ਸਿਖਲਾਈ ਸਫਲਤਾਪੂਰਵਕ ਪ੍ਰਾਪਤ ਕਰਨ ਤੋਂ ਬਆਦ ਬੈਂਕਾਂ ਤੋਂ ਸਸਤੀਆਂ ਵਿਆਜ਼ ਦਰਾਂ ‘ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ ਜਿਸ ‘ਤੇ ਜਨਰਲ 25 ਫੀਸਦੀ ਅਤੇ ਅਨੁਸੂਚਿਤ ਜਾਤੀ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਤੋਂ 100 ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰ. 8837854191 ਅਤੇ 8360906797 ‘ਤੇ ਸੰਪਰਕ ਕਰ ਸਕਦੇ ਹਨ।