ਮੋਗਾ, 19 ਜਨਵਰੀ (000) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਆਉਂਦਾ ਹੈ ਕਿ ਕੋਈ ਲਾਵਾਰਿਸ ਬਜ਼ੁਰਗ, ਬੱਚਾ, ਔਰਤ ਜਾਂ ਕੋਈ ਵੀ ਵਿਅਕਤੀ ਠੰਡ ਕਾਰਨ ਸੜਕਾਂ ਉੱਤੇ ਰਾਤਾਂ ਕੱਟਣ ਲਈ ਮਜਬੂਰ ਹੈ, ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਉਹਨਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਾ ਸੰਪਰਕ ਨੰਬਰ (92163 44514) ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸੂਚਨਾ ਉਹਨਾਂ ਨਾਲ ਵੀ ਸਾਂਝੀ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਇਸ ਕਾਰਜ ਲਈ ਜ਼ਿਲ੍ਹਾ ਮੋਗਾ ਦਾ ਨੋਡਲ ਅਫ਼ਸਰ ਲਗਾਇਆ ਗਿਆ ਹੈ।
ਉਹਨਾਂ ਕਿਹਾ ਕਿ ਨਗਰ ਨਿਗਮ ਮੋਗਾ ਵੱਲੋਂ ਲਾਵਾਰਿਸ ਬਜ਼ੁਰਗ, ਬੱਚੇ ਅਤੇ ਔਰਤਾਂ ਦੀ ਸੁਰੱਖਿਆ ਲਈ ਸਥਾਨਕ ਸ਼ਹੀਦੀ ਪਾਰਕ ਦੇ ਨਾਲ ਸ਼ੈਲਟਰ ਹੋਮ ਬਣਾਇਆ ਗਿਆ ਹੈ, ਜਿੱਥੇ ਅਜਿਹੇ ਲੋਕ ਆਪਣਾ ਰੈਣ ਬਸੇਰਾ ਕਰ ਸਕਦੇ ਹਨ। ਨਗਰ ਕੌਂਸਲ ਬਾਘਾਪੁਰਾਣਾ ਵਿਖੇ ਵੀ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਬਜ਼ੁਰਗਾਂ ਨੂੰ ਬਿਰਧ ਆਸ਼ਰਮ ਪਿੰਡ ਲੋਪੋਂ ਵਿਖੇ ਵੀ ਭੇਜਿਆ ਜਾ ਸਕਦਾ ਹੈ।
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ
ਜਵਾਹਰ ਨਵੋਦਿਆ ਵਿਦਿਅਲਿਆ ਸਕੂਲ ਲਈ ਦਾਖਲਾ ਪ੍ਰੀਖਿਆ 20 ਜਨਵਰੀ ਨੂੰ
–ਪ੍ਰੀਖਿਆ ਕੇਂਦਰਾਂ ਵਾਲੇ 12 ਸਕੂਲਾਂ ਵਿੱਚ ਸਕੂਲ ਸਟਾਫ਼ ਰਹੇਗਾ ਹਾਜ਼ਰ, ਬੱਚਿਆਂ ਨੂੰ ਰਹੇਗੀ ਛੁੱਟੀ
–ਡਿਪਟੀ ਕਮਿਸ਼ਨਰ ਨੇ ਕੀਤੇ ਲਿਖਤੀ ਹੁਕਮ ਜਾਰੀ
ਮੋਗਾ, 19 ਜਨਵਰੀ:
ਮਿਤੀ 20 ਜਨਵਰੀ, 2024 ਨੂੰ ਸਵੇਰੇ 11 ਵਜੇ ਤੋਂ ਦਪੁਹਿਰ 2 ਵਜੇ ਤੱਕ ਜ਼ਿਲ੍ਹਾ ਮੋਗਾ ਦੇ ਕੁਝ ਸਕੂਲਾਂ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਦੇ ਦਾਖਲੇ ਲਈ ਪ੍ਰੀਖਿਆ ਲਈ ਜਾਣੀ ਹੈ। ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਨੇ ਪ੍ਰੀਖਿਆ ਕੇਂਦਰ ਵਾਲੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਛੁੱਟੀ ਕਰਨ ਅਤੇ ਸਮੁੱਚਾ ਸਟਾਫ਼ ਸਕੂਲ ਵਿੱਚ ਹਾਜ਼ਰ ਰਹਿਣ ਲਈ ਲਿਖਤੀ ਹੁਕਮ ਜਾਰੀ ਕੀਤੇ ਗਏ ਹਨ।
ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ, ਏ.ਡੀ. ਸੀਨੀਅਰ ਸੈਕੰਡਰੀ ਸਕੂਲ ਧਰਮਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ (ਧਰਮਕੋਟ), ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ, ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ, ਐਸ.ਡੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਗਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੰਢੇਕੇ ਮੋਗਾ, ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਗਾਂਧੀ ਰੋਡ ਮੋਗਾ, ਕਮਲਾ ਨਹਿਰੂ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਸ਼ਾਮਿਲ ਹਨ