400 ਗ੍ਰਾਮ ਅਫੀਮ ਸਮੇਤ ਦੋਸ਼ੀ ਗ੍ਰਿਫਤਾਰ

Fazilka

ਫਾਜ਼ਿਲਕਾ 23 ਜਨਵਰੀ 2024…

        ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਅਰੁਨ ਮੁੰਡਨ ਉਪ ਕਪਤਾਨ ਪੁਲਿਸ ਸ.ਡ. ਅਬੋਹਰ ਦੀ ਯੋਗ ਅਗਵਾਈ ਹੇਠ ਨਸ਼ਾ ਸਮੱਗਲਰਾ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਇੰਸਪੈਕਟਰ ਸੁਨੀਲ ਕੁਮਾਰ ਮੁੱਖ ਅਫਸਰ ਥਾਣਾ ਸਿਟੀ-। ਅਬੋਹਰ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਕਰਦੇ ਸਮੇਂ ਮਲੋਟ ਚੌਂਕ ਅਬੋਹਰ ਮੌਜੂਦ ਸੀ ਤਾਂ ਜਗਦੀਸ਼ ਪ੍ਰਸਾਦ ਪੁੱਤਰ ਗੰਗਾ ਬਿਸ਼ਨ ਵਾਸੀ ਰੋੜਾ ਤਹਿਸੀਲ ਨੋਖਾ, ਜ਼ਿਲ੍ਹਾ ਬੀਕਾਨੇਰ (ਰਾਜਸਥਾਨ) ਦੇ ਖਿਲਾਫ ਮੁਖਬਰੀ ਮਿਲਣ ਉਪਰੰਤ ਮੁਖਬਰ ਦੇ ਦੱਸੇ ਅਨੁਸਾਰ ਢੁੱਕਵੀਂ ਜਗ੍ਹਾ ਤੇ ਨਾਕਾਬੰਦੀ ਕਰਕੇ ਦੋਸ਼ੀ ਜਗਦੀਸ਼ ਪ੍ਰਸਾਦ ਉਕਤ ਨੂੰ 400 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸਦੇ ਖਿਲਾਫ ਮੁਕੱਦਮਾ ਨੰਬਰ 15 ਮਿਤੀ 21-01-2024 ਜੁਰਮ 18,29/61/85 ਐਨ.ਡੀ.ਪੀ.ਐਸ. ਥਾਣਾ ਸਿਟੀ-1 ਅਬੋਹਰ ਦਰਜ ਰਜਿਸਟਰ ਕੀਤਾ ਗਿਆ ਹੈ। ਫੜੇ ਗਏ ਦੋਸ਼ੀ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਰਿਕਵਰੀ ਹੋਣ ਦੀ ਸੰਭਾਵਨਾ ਹੈ।