ਮਲੋਟ / ਸ੍ਰੀ ਮੁਕਤਸਰ ਸਾਹਿਬ, 27 ਨਵੰਬਰ- ਪੰਜਾਬ ਸਰਕਾਰ ਬਾਲ ਵਿਆਹ ਨੂੰ ਜੜ੍ਹੋਂ ਖਤਮ ਕਰਨ ਲਈ ਅਹਿਮ ਉਪਰਾਲੇ ਕਰ ਰਹੀ ਹੈ ਤਾਂ ਜੋ ਨਾਬਾਲਗ ਲੜਕੀਆਂ ਦੀ ਜਿੰਦਗੀ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ,ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਤਹਿਤ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੀ ਮੁਸਤੈਦੀ ਸਦਕਾ ਪੰਜਾਬ ਵਿੱਚ ਤਕਰੀਬਲ 150 ਲੜਕੀਆਂ ਦੇ ਬਾਲ ਵਿਆਹ ਹੋਣ ਤੋਂ ਰੁਕਵਾਇਆ ਗਿਆ ਹੈ ਅਤੇ ਇਸ ਤਰ੍ਹਾਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 32 ਲੜਕੀਆਂ ਦੇ ਬਾਲ ਵਿਆਹ ਰੁਕਵਾਏ ਗਏ ਹਨ। ਇਸ ਤਰ੍ਹਾਂ ਪੰਜਾਬ ਵਿੱਚ ਸਭ ਤੋਂ ਘੱਟ ਬਾਲ ਵਿਆਹ ਸਬੰਧੀ ਸੂਚਨਾਂ ਪ੍ਰ੍ਰਾਪਤ ਹੋਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਬਾਲ ਵਿਆਹ ਦੀ ਪ੍ਰਥਾ ਖਿਲਾਫ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਬਾਲ ਵਿਆਹ ਸਬੰਧੀ ਕੋਈ ਸੂਚਨਾਂ ਪ੍ਰਾਪਤ ਹੁੰਦੀ ਹੈ, ਤਾਂ ਇਸ ਦੀ ਸਿ਼ਕਾਇਤ ਬਾਲ ਸੁਰੱਖਿਆ ਵਿਭਾਗ ਜਾਂ ਟੋਲ ਫਰੀ ਨੰਬਰ 1098 ਜਾਂ 112 ਤੇ ਕੀਤੀ ਜਾ ਸਕਦੀ ਹੈ।
ਇਸ ਮੌਕੇ ਤੇ ਕੈਬਨਿਟ ਮੰਤਰੀ ਨੇ ਹਲਕਾ ਮਲੋਟ ਦੀਆਂ 10 ਪੰਚਾਇਤਾਂ ਨੂੰ ਬਾਲ ਵਿਆਹ ਮੁਕਤ ਕੀਤੇ ਜਾਣ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਅਤੇ ਸਮਾਗਮ ਵਿੱਚ ਬਾਲ ਵਿਆਹ ਪ੍ਰਥਾ ਖਿਲਾਫ ਸਹੁੰ ਵੀ ਚੁਕਵਾਈ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸ ਰਾਈਟ ਫਾਰ ਚਿਲਡਰਨ ਫਾਊਂਡਰ ਜਿ਼ਲ੍ਹਾ ਯੁਵਾ ਵਿਕਾਸ ਸੰਗਠਨ ਪਰਮਜੀਤ ਸਿੰਘ ਬਡੋਲਾ , ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ, ਜਿ਼ਲ੍ਹਾ ਬਾਲ ਸੁਰੱਖਿਆ ਅਫਸਰ ਸਿ਼ਵਾਨੀ ਨਾਗਪਾਲ,ਕੌਸਲਰ ਸਾਰਕਾ ਗਰਗ, ਕੌਸਲਰ ਬਲਜੀਤ ਕੌਰ ਡਿੰਪਲ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਪਾਲ ਸਿੰਘ, ਜਤਿੰਦਰ ਸ਼ਾਸਤਰੀ, ਲਵ ਬੱਤਰਾ, ਨਿੱਜੀ ਸਹਾਇਕ ਅਰਸ਼ਦੀਪ ਸਿੰਘ, ਸ੍ਰੀ ਸ਼ਿੰਦਰਪਾਲ ਸਿੰਘ ਆਂਗਣਵਾੜੀ ਵਰਕਰ, ਹੈਲਪਰ ਆਦਿ ਹਾਜ਼ਰ ਸਨ।
