8 ਫਰਵਰੀ ਨੂੰ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਫਾਰ ਗਰਲਜ ਵਿਖੇ ਲੱਗੇਗਾ ਰੋਜ਼ਗਾਰ ਕੈਂਪ

Amritsar

ਅੰਮ੍ਰਿਤਸਰ 6 ਫਰਵਰੀ 2024–

ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ 08 ਫਰਵਰੀ, 2024 ਦਿਨ ਵੀਰਵਾਰ ਨੂੰ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਫਾਰ ਗਰਲਜ , ਆਊਟਸਾਈਡ ਬੇਰੀ ਗੇਟ, ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿਚ ਨਰਾਇਣ ਈ—ਟੈਕਨੋ ਸਕੂਲ, ਬਲੂ ਵੈਲੀ, ਸਤਿਆ ਭਾਰਤੀ ਸਕੂਲ (ਭਾਰਤੀ ਫਾਊਡੇਸ਼ਨ),ਥਿੰਕ ਜਰਮਨੀ ਇਸਟੀਟਿਊਟ, ਆਈ.ਬੀ.ਟੀ ਇਸਟੀਟਿਊਟ , ਅੰਮ੍ਰਿਤਸਰ ਦੀਆਂ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ। ਇਸ ਪਲੇਸਮੈਂਟ ਕੈਂਪ ਵਿਚ ਗੈਰਜੂਏੇਟ/ਬੀ.ਐੱਡ, ਅਤੇ ਪੋਸਟ ਗ੍ਰੈਜੂਏਟ,ਸਿਰਫ ਲੜਕੀਆਂ ਭਾਗ ਲੈ ਸਕਦੀਆਂ ਹਨ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਅੰਮ੍ਰਿਤਸਰ ਅਤੇ ਮੋਬਾਇਲ ਨੰ. 9915789068 ਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।