ਸੜਕ ਸੁਰੱਖਿਆ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਨਾਨਕ ਟੈਕਸੀ ਸਟੈਂਡ ਧਰਮਕੋਟ ਦੇ ਡਰਾਈਵਰਾਂ ਵਿੱਚ ਫੈਲਾਈ ਟ੍ਰੈਫਿਕ ਸਬੰਧੀ ਜਾਗਰੂਕਤਾ

Moga

ਧਰਮਕੋਟ (ਮੋਗਾ) 8 ਫਰਵਰੀ:
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਵੱਲੋਂ ਸੜਕ ਸੁਰੱਖਿਆ ਮਹੀਨਾ-2024 ਤਹਿਤ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਹ ਗਤੀਵਿਧੀਆਂ 14 ਫਰਵਰੀ, 2024 ਤੱਕ ਚੱਲਣਗੀਆਂ ਤਾਂ ਕਿ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕ ਕਰਕੇ ਸੜਕੀ ਦੁਰਘਟਨਾਵਾਂ ਘਟਾਈਆਂ ਜਾ ਸਕਣ।
ਇਸਦੀ ਲਗਾਤਾਰਤਾ ਵਿੱਚ ਅੱਜ ਨਾਨਕ ਟੈਕਸੀ ਸਟੈਂਡ ਧਰਮਕੋਟ ਦੇ ਡਰਾਈਵਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ, ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ‘ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਹਾਜ਼ਰੀਨ ਨੂੰ ਟ੍ਰੈਫਿਕ ਇੰਚਾਰਜ ਐਜੂਕੇਸ਼ਨ ਸੈੱਲ ਮੋਗਾ ਏ.ਐਸ.ਆਈ. ਕੇਵਲ ਸਿੰਘ ਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ  ਨੇ ਸੰਬੋਧਨ ਕੀਤਾ। ਉਨ੍ਹਾਂ ਹਾਜ਼ਰੀਨ ਨੂੰ ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ, ਸਿਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਵੀ ਜਾਗਰੂਕ ਕੀਤਾ। ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਕੀਤਾ। ਇਸ ਕੈਂਪ ਵਿੱਚ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ।
ਇਸ ਮੌਕੇ ਜਸਵੰਤ ਸਿੰਘ, ਵਰਿੰਦਰ ਸਿੰਘ, ਆਤਮਾ ਰਾਮ ਅਤੇ ਜਸਪਾਲ ਸਿੰਘ ਡਰਾਈਵਰ ਹਾਜ਼ਰ ਸਨ ।