ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Ferozepur

ਫ਼ਿਰੋਜ਼ਪੁਰ 14 ਫਰਵਰੀ 2024.


            ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ.  ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।          
                     ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ.  ਨੇ  ਹੁਕਮ ਵਿੱਚ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਸਟਰਾਅ, ਟਰੇਅ, ਮਿਠਾਈਆਂ, ਸੱਦਾ ਪੱਤਰ ਅਤੇ ਸਿਗਰਟ ਦੇ ਡੱਬਿਆਂ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ, ਸਟਰਰ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।      

          ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮੌਜੂਦਾਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਫਿਰੋਜ਼ੁਪਰ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਸਿਹਤਮੰਦ ਵਿਅਕਤੀਆਂ ਵੱਲੋਂ ਗ੍ਰਾਮੀਣ ਬੈਂਕਾਂ, ਡਾਕਖਾਨੇ ਅਤੇ ਛੋਟੇ ਡਾਕਘਰਾਂ, ਰੇਲਵੇ ਸਟੇਸ਼ਨ, ਸਰਕਾਰੀ ਦਫਤਰਾਂ, ਇੰਸਟੀਚਿਊਟਾਂ, ਨਹਿਰਾਂ ਦੇ ਕੰਢੇ, ਸਤਲੁਜ ਦਰਿਆ ਦੇ ਪੁਲਾਂ ਅਤੇ ਖਾਸ ਤੌਰ ‘ਤੇ ਬਿਜਲੀ ਬੋਰਡ ਦੇ ਗਰਿੱਡਾਂ, ਸਬ-ਸਟੇਸ਼ਨਾਂ, ਟਰਾਂਸਮਿਸ਼ਨ ਲਾਈਨਾਂ, ਟਰਾਂਸਫਾਰਮਰਾਂ ਅਤੇ ਬਿਜਲੀ ਦੇ ਖੰਬਿਆਂ ਨੂੰ ਤੋੜ ਫੋੜ ਤੋਂ ਬਚਾਉਣ ਲਈ 24 ਘੰਟੇ ਗਸ਼ਤ/ਪਹਿਰਾ ਲਗਾਇਆ ਜਾਵੇ।  ਉਨ੍ਹਾਂ ਨੇ ਇਹ ਵੀ ਹੁਕਮ ਦਿੱਤਾ ਕਿ ਹਰ ਪਿੰਡ ਦੀ ਪੰਚਾਇਤ  ਐਕਟ ਦੀ ਧਾਰਾ (4.1) ਦੀ ਪੂਰੀ ਤਰਜਮਾਨੀ ਕਰਦਿਆਂ ਹੋਇਆ ਆਪਣੇ ਖੇਤਰਾਂ ਵਿੱਚ ਡਿਊਟੀ ਕਰਾਏਗੀ।

                   ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਥਾਵਾਂ ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣਕਿਸੇ ਵਿਅਕਤੀ ਵੱਲੋਂ ਮੀਟਿੰਗ ਕਰਨਧਰਨੇ ਦੇਣਜਲੂਸ/ਰੈਲੀਆਂਮੁਜਾਹਰੇਹੜਤਾਲਾਂ ਕਰਨਾਪੁਤਲੇ ਸਾੜਨ ਨਾਲ ਆਵਾਜਾਈ ਵਿਚ ਵਿਘਨ ਪਾਉਣ ਅਤੇ ਜਨਤਕ ਥਾਵਾਂ ਤੇ ਮੀਟਿੰਗ ਕਰਨਾ ਆਦਿ ਦੇ ਪਾਬੰਦੀ ਲਗਾਈ ਹੈ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸਫੌਜ ਦੇ ਜਵਾਨਹਰ ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ  ਜਲੂਸਇਲੈਕਸ਼ਨ ਸਬੰਧੀ ਰਿਹਰਸਲਾਂ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ/ਉਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ਤੇ ਲਾਗੂ ਨਹੀਂ ਹੋਵੇਗਾ।

          ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਸਰਕਾਰੀ ਜ਼ਮੀਨ ਤੇਰਾਹ ਤੇਸੜਕ ਜਾਂ ਚੌਂਕ ਤੇ ਬਿਨਾਂ ਸਬੰਧਤ ਨਗਰ ਕੌਂਸਲਕੰਨਟੋਨਮੈਂਟ ਬੋਰਡਨਗਰ ਪੰਚਾਇਤਗ੍ਰਾਮ ਪੰਚਾਇਤ ਜਾਂ ਸਬੰਧਿਤ ਵਿਭਾਗ ਦੀ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀ ਹੋਰਡਿੰਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਵੱਖ- ਵੱਖ ਧਾਰਮਿਕਰਾਜਸੀ ਅਤੇ ਹੋਰ ਜਥੇਬੰਦੀਆਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਚੌਕਾਂ ਜਾਂ ਮੁੱਖ ਸੜਕਾਂ ਤੇ ਹੋਰਡਿੰਗਜ਼ ਲਗਾ ਦਿੱਤੇ ਜਾਂਦੇ ਹਨਇਹ ਹੋਰਡਿੰਗਜ਼ ਅਜਿਹੀਆਂ ਥਾਵਾਂ ਤੇ ਲਗਾ ਦਿੱਤੇ ਜਾਂਦੇ ਹਨ ਜਿਸ ਨਾਲ ਟਰੈਫ਼ਿਕ ਵਿਚ ਵਿਘਨ ਪੈਂਦਾ ਹੈ ਅਤੇ ਦੁਰਘਟਨਾ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਹੋਰਡਿੰਗਜ਼ ਤੇ ਕਿਸੇ ਤਰ੍ਹਾਂ ਦੀ ਗ਼ਲਤ ਭਾਸ਼ਾ ਲਿਖੀ ਜਾਣ ਤੇ ਵੱਖ-ਵੱਖ ਫ਼ਿਰਕਿਆਂ ਦੇ ਲੋਕਾਂ ਵਿਚ ਗ਼ੁੱਸੇ ਦੀ ਲਹਿਰ ਪੈਦਾ ਹੋ ਜਾਂਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦਾ ਖ਼ਦਸ਼ਾ ਬਣ ਜਾਂਦਾ ਹੈ। 

            ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਫਿਰੋਜਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਮ ਲੋਕ ਵਹੀਕਲ ਚਲਾਉਂਦੇ ਸਮੇਂ ਜਾਂ ਪੈਦਲ ਚਲਦੇ ਸਮੇਂ ਆਪਣਾ ਮੂੰਹ ਕੱਪੜੇ ਨਾਲ ਢੱਕ ਲੈਂਦੇ ਹਨ, ਜਿਸ ਕਰਕੇ ਉਹਨਾਂ ਦੀ ਪਹਿਚਾਣ ਕਰਨ ਵਿੱਚ ਮੁਸ਼ਕਿਲ ਹੋ ਜਾਂਦੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤਰ੍ਹਾਂ ਚਿਹਰਾ ਢੱਕਣ ਨਾਲ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਵੀ ਸੰਗੀਨ ਵਾਰਦਾਤ ਨੂੰ ਅੰਜ਼ਾਮ ਦੇ ਕੇ ਪੁਲਿਸ ਦੀ ਪਕੜ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਇਸ ਪ੍ਰਕਰਿਆ ਨੂੰ ਰੋਕਣ ਲਈ ਜਨਤਕ ਹਿੱਤ ਵਿੱਚ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆਂ ਯਕੀਨੀ ਬਣਾਉਣ ਲਈ ਜਿਲ੍ਹਾ ਫਿਰੋਜ਼ਪੁਰ ਅੰਦਰ ਮੂੰਹ ਢੱਕ ਕੇ ਵਹੀਕਲ ਚਲਾਉਣ ਅਤੇ ਮੁੰਹ ਢੱਕ ਕੇ ਪੈਦਲ ਚੱਲਣ ਤੇ ਉਕਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗੀ, ਜਿੰਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲੱਰਜੀ ਦੀ ਵਜਾਹ ਕਾਰਨ ਮੈਡੀਕਲ ਸੁਪਰ ਵਿਜਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੋਗੀ।