ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਛੀਨਾ ਦੀ ਅਗਵਾਈ ‘ਚ ਇੱਕ ਹੋਰ ਜੱਥਾ ਰਵਾਨਾ

Ludhiana

ਲੁਧਿਆਣਾ, 15 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ।

ਵਿਧਾਨ ਸਭਾ ਹਲਕਾ ਲੁਧਿਆਦਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 38 ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਅਨੰਦਪੁਰ ਸਾਹਿਬ ਦੇ ਲਈ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਵਾਏਗੀ।  ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ।