ਐਮ.ਐਲ.ਏ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਟਿੱਬੀ ਭਰਾਈਆਂ ਵਿਖੇ ਚਾਰਦੀਵਾਰੀ ਦਾ ਕੀਤਾ ਉਦਘਾਟਨ

Faridkot

ਫ਼ਰੀਦਕੋਟ 16 ਫ਼ਰਵਰੀ,2024  

ਐਮ.ਐਲ.ਏ.ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ, ਟਿੱਬੀ ਭਰਾਈਆਂ ਵਿਖੇ ਸਕੂਲ ਦੀ ਚਾਰ ਦੀਵਾਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ ਇਸ ਦਾ ਮੁੱਖ ਮਕਸਦ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਚਾਰ ਦੀਵਾਰੀ ਸਮੇਤ ਵੱਖ ਵੱਖ ਕੰਮਾਂ ਜਨਰਲ ਗਰਾਂਟ, ਬਾਥਰੂਮ ਦੀ ਰਿਪੇਅਰ, ਕਮਰਿਆਂ ਦੀ ਮੁਰੰਮਤ ਲਈ ਲਗਭਗ 8.78  ਲੱਖ ਦੀ ਗ੍ਰਾਂਟ ਮੁਹੱਈਆ ਕਰਵਾਈ ਗਈ ਹੈ।

ਸ. ਸੇਖੋਂ ਨੇ ਕਿਹਾ ਕਿ ਲੋਕਾਂ ਦਾ ਸਰਕਾਰੀ ਸਕੂਲਾਂ ਲਈ ਵਿਸ਼ਵਾਸ ਪੈਂਦਾ ਕਰਨ ਲਈ ਅਤੇ ਸਕੂਲਾਂ ਦੀ ਨੁਹਾਰ ਸੁਧਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਵੀ ਸਰਕਾਰ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਨਵੋਦਿਆ ਵਿੱਚ ਦਾਖਲੇ ਲਈ ਜ਼ਿਲ੍ਹੇ ਵਿੱਚ 40 ਬੱਚੇ ਚੁਣੇ ਜਾਂਦੇ ਹਨ ਉਥੇ ਇਸ ਸਕੂਲ ਦੇ 10 ਬੱਚੇ ਨਵੋਦਿਆ ਲਈ ਚੁਣੇ ਗਏ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਵੈਨ ਰਵਾਨਾ ਕੀਤੀ ਗਈ ਸੀ ਜਿਸ ਰਾਹੀਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਿਵਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੋਕਾ ਨਾਲ ਵਾਅਦਾ ਕੀਤਾ ਸੀ ਕਿ ਹਰ ਬੱਚੇ ਤੱਕ ਸਿੱਖਿਆ ਪਹੁੰਚਾਈ ਜਾਵੇਗੀ ਉਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ, ਹਸਪਤਾਲਾਂ ਤੋਂ ਇਲਾਵਾ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਕੈਂਪਾਂ ਤਹਿਤ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਵੱਚਨਬੱਧ ਹੈ।

ਇਸ ਮੌਕੇ ਗੁਰਤੇਜ ਸਿੰਘ ਖੋਸਾ ਚੇਅਰਮੈਨ ਇੰਮਪਰੂਵਮੈਟ ਟਰੱਸਟ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਬੀ.ਪੀ.ਈ.ਓ ਜਸਕਰਨ ਸਿੰਘ ਰੋਮਾਣਾ ਸਰਪੰਚ ਗੁਰਪ੍ਰੀਤ ਕੌਰ,ਸ. ਹਰਪ੍ਰੀਤ ਸਿੰਘ ,ਸਕੂਲ ਮੁੱਖੀ, ਮਨਦੀਪ ਕੌਰ, ਰਿਪਨਜੀਤ ਕੌਰ ਹਾਜ਼ਰ ਸਨ।