ਗਿੱਦੜਬਾਹਾ, 26 ਫਰਵਰੀ:
ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਐਸ.ਡੀ.ਐਮ. ਗਿੱਦੜਬਾਹਾ, ਡਾ. ਅਜੀਤ ਪਾਲ ਸਿੰਘ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਤਹਿਤ ਵਿਧਾਨ ਸਭਾ ਹਲਕਾ 084 ਗਿੱਦੜਬਾਹਾ ਵਿਖੇ ਇਹ ਵੋਟਰ ਜਾਗਰੂਕਤਾ ਵੈਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰੇਗੀ।
ਉਨ੍ਹਾਂ ਦੱਸਿਆ ਕਿ ਇਹ ਵੋਟਰ ਜਾਗਰੂਕਤਾ ਵੈਨ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਨਵੇਂ ਵੋਟਰਾਂ ਨੂੰ ਰਜਿਸਟਰ ਕਰਨਾ, ਵੋਟ ਪਾਉਣ ਲਈ ਉਤਸ਼ਾਹਿਤ ਕਰਨਾ, ਵੋਟ ਵਿੱਚ ਬਦਲਾਅ ਕਰਨਾ, ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨ ਦੀ ਜਾਣਕਾਰੀ ਵੋਟਰਾਂ ਨਾਲ ਸਾਂਝੀ ਕਰਨਾ ਹੈ ਤਾਂ ਜੋ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕੀਤਾ ਜਾ ਸਕੇ।
ਇਸ ਮੌਕੇ ਸ੍ਰੀ ਦਰਸ਼ਨ ਲਾਲ, ਮਿਸ ਨੁਸਰਤ ਜਹਾਂ, ਸ੍ਰੀ ਭੋਲਾ ਸਿੰਘ, ਰਾਜਪਾਲ ਸਿੰਘ, ਤਰਸੇਮ ਸਿੰਘ ਅਤੇ ਸਮੂਹ ਸਵੀਪ ਟੀਮ ਸਟਾਫ਼ ਹਾਜ਼ਰ ਸਨ।