ਅੰਮ੍ਰਿਤਸਰ 10 ਮਾਰਚ 2024
ਅੰਮ੍ਰਿਤਸਰ ਸ਼ਹਿਰ ਇਕ ਪਵਿੱਤਰ ਸ਼ਹਿਰ ਹੈ ਜਿੱਥੇ ਰੋਜ਼ਾਨਾ ਦੀ ਗਿਣਤੀ ਵਿੱਚ ਲੱਖਾਂ ਲੋਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ ਅਤੇ ਯਾਤਰੂਆਂ ਦੀ ਸਹੂਲਤ ਲਈ ਸੁਲਤਾਨਵਿੰਡ ਪਿੰਡ ਵਿਖੇ ਦੋ ਮਾਰਗੀ ਪੁੱਲ ਅਤੇ ਅੰਮ੍ਰਿਤਸਰ ਮਹਿਤਾ ਸੜ੍ਹਕ ਦੀ ਸਪੈਸ਼ਲ ਰਿਪੇਅਰ ਕਰਵਾਈ ਜਾਵੇਗੀ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਆਵਾਜਾਈ ਵਿੱਚ ਮੁਸ਼ਕਿਲ ਪੇਸ਼ ਨਾ ਆਵੇ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਯ ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਅੰਮ੍ਰਿਤਸਰ ਸ਼ਹਿਰ ਦੇ ਦੋ ਵਿਧਾਨਸਭਾ ਹਲਕੇ ਅੰਮ੍ਰਿਤਸਰ ਦੱਖਣੀ ਅਤੇ ਅੰਮ੍ਰਿਤਸਰ ਪੂਰਬੀ ਵਿਖੇ ਕਰੀਬ 35 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਸਭ ਤੋਂ ਪਹਿਲਾਂ ਸ. ਈ.ਟੀ.ਓ ਨੇ ਪਿੰਡ ਸੁਲਤਾਨਵਿੰਡ ਪਿੰਡ ਵਿਖੇ ਬਣਨ ਵਾਲੇ ਦੋ ਮਾਰਗੀ ਫਲਾਈਓਵਰ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ਤਾਰਾਂ ਵਾਲੇ ਪੁੱਲ ਤੋਂ ਸੁਲਤਾਨਵਿੰਡ ਪਿੰਡ ਦੇ ਚੌਂਕ ਉਪਰ ਦੋ ਮਾਰਗੀ ਫਲਾਈਓਵਰ ਦਾ ਨਿਰਮਾਣ ਕੀਤਾ ਜਾਣਾ ਹੈ, ਜਿਸ ਤੇ ਲਗਭਗ 33.55 ਕਰੋੜ ਰੁਪਏ ਖਰਚ ਆਉਣਗੇ। ਉਨਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲੰਬਾਈ 985 ਮੀਟਰ, ਫਲਾਈਓਵਰ ਦੀ ਲੰਬਾਈ 725 ਮੀਟਰ ਅਤੇ ਚੌੜਾਈ 14 ਮੀਟਰ ਹੋਵੇਗੀ। ਉਨਾਂ ਦੱਸਿਆ ਕਿ ਇਸਦੇ ਨਾਲ ਹੀ 5.50 ਮੀਟਰ ਸਰਵਿਸ ਰੋਡ ਫਲਾਈਓਵਰ ਦੇ ਦੋਵੇਂ ਪਾਸੇ ਅਤੇ ਬਰਸਾਤੀ ਪਾਣੀ ਦੇ ਲਈ ਡਰੇਨ ਦੀ ਵਿਵਸਥਾ ਵੀ ਕੀਤੀ ਜਾਵੇਗੀ।
ਸਯ ਈ।ਟੀ।ਓ ਨੇ ਦੱਸਿਆ ਕਿ ਇਸ ਫਲਾਈਓਵਰ ਦੇ ਨਿਰਮਾਣ ਹੋਣ ਵਾਲੇ ਆਉਣ ਵਾਲੇ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਨੂੰ ਟਰੈਫਿਕ ਜਾਮ ਵਿਚੋਂ ਛੁਟਕਾਰਾ ਮਿਲੇਗਾ। ਉਨਾਂ ਦੱਸਿਆ ਕਿ ਇਹ ਪੁੱਲ 24 ਮਹੀਨੇ ਦੇ ਅੰਦਰ ਬਣ ਕੇ ਤਿਆਰ ਹੋ ਜਾਵੇਗਾ।
ਇਸ ਉਪਰੰਤ ਸਯ ਈ.ਟੀ.ਓ. ਵਲੋਂ ਵਿਧਾਨਸਭਾ ਹਲਕਾ ਪੂਰਬੀ ਅਧੀਨ ਪੈਂਦੇ ਅੰਮ੍ਰਿਤਸਰ ਮਹਿਤਾ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨਾਂ ਦੱਸਿਆ ਕਿ ਇਸ ਸੜਕ ਦੀ ਲੰਬਾਈ 1.350 ਕਿਲੋਮੀਟਰ ਅਤੇ ਚੋੜਾਈ 31 ਫੁੱਟ ਹੈ ਦੀ ਸਪੈਸ਼ਲ ਰਿਪੇਅਰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਕੰਮ ਲਈ ਟੈਂਡਰ ਪ੍ਰਕ੍ਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਇਸ ਕਾਰਜ ਨੂੰ 6 ਮਹੀਨੇ ਵਿਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਦੇ ਸਪੈਸ਼ਲ ਰਿਪੇਅਰ ਦੇ ਕੰਮ ਉਪਰ 120.92 ਲੱਖ ਰੁਪਏ ਖਰਚ ਆਉਣਗੇ। ਉਨਾਂ ਦੱਸਿਆ ਕਿ ਇਹ ਸੜਕ ਅੰਮ੍ਰਿਤਸਰ ਸ਼ਹਿਰ ਨੂੰ ਜਿਲਾ ਗੁਰਦਾਸਪੁਰ ਅਤੇ ਹੁਸਿ਼ਆਰਪੁਰ ਨਾਲ ਜੋੜਦੀ ਹੈ ਅਤੇ ਇਸ ਸੜਕ ਦੀ ਸਪੈਸ਼ਲ ਰਿਪੇਅਰ ਨਾਲ ਇਸ ਸੜਕ ਤੇ ਪੈਂਦੇ ਫੋਕਲ ਪੁਆਇੰਟ ਅਤੇ ਸਬਜ਼ੀ ਮੰਡੀ ਵਿਖੇ ਆਵਾਜਾਈ ਵਿੱਚ ਕਾਫ਼ੀ ਰਾਹਤ ਮਿਲੇਗੀ।ਉਨਾਂ ਦੱਸਿਆ ਕਿ ਇਸਦੇ ਨਾਲ ਹੀ ਇਸ ਪੂਰੀ ਸੜਕ ਉਤੇ ਸੜਕ ਦੇ ਨਾਲ-ਨਾਲ ਇੰਟਰਲਾਕਿੰਗ ਟਾਇਲਾਂ ਵੀ ਲਗਾਈਆਂ ਜਾਣਗੀਆਂ।
ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਆਪਣੀ ਨਿਗਰਾਣੀ ਹੇਠ ਸਾਰੇ ਕੰਮ ਨੇਪਰੇ ਚਾੜੇ ਜਾਣ।
ਇਸ ਮੌਕੇ ਹਲਕਾ ਵਿਧਾਇਕ ਦੱਖਣੀ ਡਾਯ ਇੰਦਰਬੀਰ ਸਿੰਘ ਨਿੱਜਰ, ਹਲਕਾ ਵਿਧਾਇਕ ਪੂਰਬੀ ਮੈਡਮ ਜੀਵਨਜੋਤ ਕੌਰ, ਸਾਬਕਾ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਆਮ ਆਦਮੀ ਪਾਰਟੀ ਦੇ ਦਿਹਾਤੀ ਪ੍ਰਧਾਨ ਸਯ ਬਲਜਿੰਦਰ ਸਿੰਘ ਢਿਲੋਂ, ਲੋਕ ਨਿਰਮਾਣ ਵਿਭਾਗ ਦੇ ਚੀਫ ਇੰਜੀਯ ਜਗਦੀਪ ਸਿੰਘ, ਸ੍ਰੀ ਨਵਨੀਤ ਸ਼ਰਮਾ, ਚੇਅਰਮੈਨ ਮਾਰਕੀਟ ਕਮੇਟੀ ਸ. ਬਲਬੀਰ ਸਿੰਘ ਰਿੰਕੂ, ਐਸ।ਈ। ਸਯ ਇੰਦਰਜੀਤ ਸਿੰਘ, ਐਕਸੀਐਨ ਕੁਸ਼ਲਦੀਪ ਸਿੰਘ ਢਿਲੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਨਿਵਾਸੀ ਹਾਜ਼ਰ ਸਨ।