ਮੋਗਾ, 14 ਮਾਰਚ:
ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋ ਨਸ਼ਿਆਂ ਅਤੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਪੀ.(ਆਈ) ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਉਪ ਕਪਤਾਨ ਪੁਲਿਸ (ਡੀ) ਸ੍ਰੀ ਹਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋ 2 ਦੇਸੀ ਪਿਸਟਲ 32 ਬੋਰ ਸਮੇਤ 4 ਜਿੰਦਾ ਰੋਂਦ, 32 ਬੋਰ ਅਤੇ 1 ਦੇਸੀ ਕੱਟਾ 315 ਬੋਰ ਸਮੇਤ 1 ਰੋਂਦ ਜਿੰਦਾ 315 ਬੋਰ ਬਰਾਮਦ ਕੀਤੇ ਗਏ।
ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ 13 ਮਾਰਚ ਨੂੰ ਇੰਸਪੈਕਟਰ ਦਲਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਮੋਗਾ ਜਦੋਂ ਸਮੇਤ ਪੁਲਿਸ ਪਾਰਟੀ, ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਲਈ ਚੜਿੱਕ ਰੋਡ ਜੀ.ਟੀ ਰੋਡ ਮੋਗਾ-ਬਾਘਾਪੁਰਾਣਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦਵਿੰਦਰਪਾਲ ਸਿੰਘ ਉਰਫ਼ ਗੋਪੀ ਲਹੋਰੀਆ ਪੁੱਤਰ ਸੁਖਮੰਦਰ ਸਿੰਘ ਵਾਸੀ ਲਹੌਰੀਆ ਦਾ ਮੁਹੱਲਾ ਮੋਗਾ ਜੋ ਵਿਦੇਸ਼ ਕੈਨੇਡਾ ਹੈ, ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਚਰਨਜੀਤ ਸਿੰਘ ਵਾਸੀ ਲਹੌਰੀਆ ਦਾ ਮੁਹੱਲਾ ਬੁੱਕਣ ਵਾਲਾ ਰੋਡ ਮੋਗਾ ਨੂੰ ਵਾਰਦਾਤਾਂ ਕਰਵਾਉਣ ਲਈ ਨਜਾਇਜ਼ ਅਸਲੇ/ਐਮੂਨੀਸ਼ਨ ਮੁਹੱਈਆ ਕਰਵਾਏ ਹਨ। ਗੁਰਪ੍ਰੀਤ ਸਿੰਘ ਉਰਫ ਗੋਪੀ ਇਸ ਸਮੇਂ ਦਵਿੰਦਰਪਾਲ ਸਿੰਘ ਉਰਫ ਗੋਪੀ ਲਹੋਰੀਆ ਵੱਲੋਂ ਮੁਹੱਈਆ ਕਰਵਾਏ ਨਜਾਇਜ਼ ਅਸਲੇ/ਐਮੂਨੀਸ਼ਨ ਨੂੰ ਲੈ ਕੇ ਚੁੰਗੀ ਨੰਬਰ 3 ਮੋਗਾ ਤੋਂ ਥੋੜਾ ਅੱਗੇ ਗੇਟ ਪੀਰ ਬਾਬਾ ਮੱਲਣ ਸ਼ਾਹ ਜੀ ਜੀ.ਟੀ ਰੋਡ ਮੋਗਾ-ਬਾਘਾਪੁਰਾਣਾ ਪਾਸ ਖੜ੍ਹਾ ਕਿਸੇ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਗੁਰਪ੍ਰੀਤ ਸਿੰਘ ਉਰਫ ਗੋਪੀ ਸਮੇਤ ਨਜਾਇਜ਼ ਅਸਲਿਆਂ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਇਸ ਇਤਲਾਹ ਤੇ ਤੇ ਗੁਰਜੀਤ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਮੁੱਖਬਰ ਵੱਲੋ ਦੱਸੀ ਜਗ੍ਹਾ ਉੱਪਰ ਰੇਡ ਕਰਕੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਉਕਤ ਨੂੰ ਕਾਬੂ ਕਰਕੇ ਉਸ ਪਾਸੋਂ 2 ਦੇਸੀ ਪਿਸਟਲ 32 ਬੋਰ ਸਮੇਤ 4 ਜਿੰਦਾ ਰੋਂਦ 32 ਬੋਰ ਅਤੇ 1 ਦੇਸੀ ਕੱਟਾ 315 ਬੋਰ ਸਮੇਤ 1 ਰੋਂਦ ਜਿੰਦਾ 315 ਬੋਰ ਬਰਾਮਦ ਕੀਤੇ। ਐਸ.ਐਸ.ਪੀ. ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਅਸਲਾ ਐਕਟ ਅਧੀਨ ਥਾਣਾ ਸਿਟੀ ਸਾਊਥ ਮੋਗਾ ਵਿੱਚ ਕੇਸ ਦਰਜ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੇ ਆਪਣੀ ਪੁੱਛ ਗਿੱਛ ਦੋਰਾਨ ਮੰਨਿਆ ਹੈ ਕਿ ਇਹ ਅਸਲੇ ਉਸ ਨੂੰ ਦਵਿੰਦਰਪਾਲ ਸਿੰਘ ਉਰਫ਼ ਗੋਪੀ ਲਹੋਰੀਆ ਪੁੱਤਰ ਸੁਖਮੰਦਰ ਸਿੰਘ ਵਾਸੀ ਲਹੌਰੀਆ ਦਾ ਮੁਹੱਲਾ ਮੋਗਾ ਹਾਲ ਵਿਦੇਸ਼ ਕੈਨੇਡਾ ਨੇ ਮੁਹੱਈਆ ਕਰਵਾਏ ਹਨ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹਨਾਂ ਵੱਲੋਂ ਇਸ ਅਸਲੇ/ਐਮੂਨੇਸ਼ਨ ਨਾਲ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ।