ਫਾਜ਼ਿਲਕਾ, 16 ਮਾਰਚ
ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ਼ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਸਲੇਮਸ਼ਾਹ ਦੇ ਇੱਟ ਭੱਟਾਂ ਵਿਖੇ ਭੱਠਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਇਸ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ ਵਿੱਕੀ ਮਲਟੀ ਪਰਪਜ਼ ਹੈਲਥ ਵਰਕਰ ਨੇ ਭੱਠਾ ਕਾਮਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ। ਮਲੇਰੀਆ ਬੁਖਾਰ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ।
ਉਨ੍ਹਾਂ ਕਿਹਾ ਕਿ ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ, ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿਚ ਕੂਲਰਾਂ, ਫਰੀਜ਼ ਦੀ ਟਰੇਅ, ਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ। ਮੱਛਰਾਂ ਤੋਂ ਬਚਾਅ ਲਈ ਪੂਰੀ ਬਾਜੁ ਵਾਲੇ ਕਪੜੇ ਪਾਏ ਜਾਣ ਅਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ।
ਇਸ ਮੋਕੇ ਪਿੰਡ ਵਾਸੀ ਅਤੇ ਭੱਠਾ ਮਜ਼ਦੂਰ ਹਾਜ਼ਰ ਸਨ।