ਡੇਰਾਬੱਸੀ, 26 ਅਗਸਤ, 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਉਨ੍ਹਾਂ ਦੇ ਘਰ, ਪਿੰਡ/ਵਾਰਡ ਵਿੱਚ ਉਨ੍ਹਾਂ ਦੇ ਸਰਕਾਰ ਨਾਲ ਸਬੰਧਤ ਕੰਮ ਨਿਪਟਾਉਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੁਵਿਧਾ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਪਾਂ ਦੀ ਲੜੀ ਵਜੋਂ 27 ਅਗਸਤ ਨੂੰ ਡੇਰਾਬੱਸੀ ਬਲਾਕ ਦੇ ਪਿੰਡ ਜੰਡਲੀ ਦੇ (ਕਮਿਊਨਿਟੀ ਸੈਂਟਰ) ਵਿੱਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ। ਇਸ ਕੈਂਪ ਵਿੱਚ ਪਿੰਡ ਅੰਬਛਪਾ, ਟਰੜਕ, ਝੁਵਾਸਾ, ਸਿਉਲੀ, ਭੂਖੜੀ, ਖੇੜੀ ਜੱਟਾਂ ਅਤੇ ਜਿਊਲੀ ਦੇ ਵਸਨੀਕ ਆਪਣੀਆਂ ਮੁਸਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ। ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਹਿਮਾਂਸ਼ੂ ਗੁਪਤਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਸਰਕਾਰ ਨਾਲ ਸਬੰਧਤ ਸਰਕਾਰੀ ਕੰਮਾਂ ਨੂੰ ਬਿਨ੍ਹਾਂ ਕਿਸੇ ਮੁਸ਼ਕਲ ਦੇ ਨੇਪਰੇ ਚਾੜ੍ਹਨ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਨੁੰ ਮੌਕੇ ’ਤੇ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਆਮ ਲੋਕਾਂ ਵੱਲੋਂ ਸਰਕਾਰ ਵੱਲੋਂ ਉਨ੍ਹਾਂ ਦੀ ਸੁਵਿਧਾ ਲਈ ਲਾਏ ਜਾ ਰਹੇ ਜਾ ਰਹੇ ਕੈਂਪਾਂ ਵਿੱਚ ਪਹੁੰਚ ਕੇ ਬਹੁਤ ਸਾਰੇ ਆਪਣੇ ਕੰਮ ਨਿਪਟਾ ਲਏ ਗਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਜੰਡਲੀ ਵਿਖੇ 27 ਅਗਸਤ ਨੂੰ ਲਗਾਇਆ ਜਾਵੇਗਾ ਕੈਂਪ


