ਏ.ਡੀ.ਸੀ. ਵੱਲੋਂ ਕੈਪੀਟਲ ਓਵਰਸੀਜ਼ ਫਰਮ ਦਾ ਲਾਇਸੰਸ ਰੱਦ 

S.A.S Nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024: 

 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕੈਪੀਟਲ ਓਵਰਸੀਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਕੈਪੀਟਲ ਓਵਰਸੀਜ਼ ਫਰਮ ਐਸ.ਸੀ.ਓ. ਨੰਬਰ 62, ਦੂਜੀ ਮੰਜਿਲ, ਫੇਜ-7 ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਜਗਬੀਰ ਸਿੰਘ ਪੁੱਤਰ ਸ੍ਰੀ ਜਰਨੈਲ ਸਿੰਘ ਵਾਸੀ ਮਕਾਨ ਨੰਬਰ 20678, ਗਲੀ ਨੰਬਰ 26/3, ਅਜੀਤ ਰੋਡ, ਬਠਿੰਡਾ, ਪੰਜਾਬ ਹਾਲ ਵਾਸੀ ਫਲੈਟ ਨੰ: ਕੇ3, ਐਫ01-102, ਦ ਵਿਊਜ਼ ਹਿਲਜ਼, ਈਮਾਰ ਸੈਕਟਰ 105, ਐਸ.ਏ.ਐਸ.ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲਟਸ ਦੇ ਕੰਮ ਲਈ ਲਾਇਸੰਸ ਨੰ: 415/ਆਈ.ਸੀ., ਮਿਤੀ 23.10.2020 ਜਾਰੀ ਕੀਤਾ ਗਿਆ ਹੈ। ਜਿਸ ਦੀ ਮਿਆਦ ਮਿਤੀ 22 ਅਕਤੂਬਰ 2025 ਤੱਕ ਹੈ। ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ ਮਿਤੀ 16-09-2014 ਦੇ ਰੂਲ ਨੰ: 04 ਅਤੇ ਅਡਵਾਈਜ਼ਰੀ ਮਿਤੀ 14-05-2018 ਦੀ ਮੱਦ ਨੰ: 13 ਵਿਚ ਕਲਾਇੰਟਾਂ ਸਬੰਧੀ ਭੇਜੀ ਜਾਣ ਵਾਲੀ ਮਹੀਨਾਵਾਰ ਰਿਪੋਰਟ ਭੇਜਣ ਲਈ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਫਰਮ/ਕੰਪਨੀ ਵੱਲੋਂ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰ ਆਦਿ ਸਬੰਧੀ ਮੁਕੰਮਲ ਜਾਣਕਾਰੀ ਵੀ ਉਕਤ ਐਕਟ ਦੀ ਧਾਰਾ 7 ਤਹਿਤ ਦਿੱਤੀ ਜਾਣੀ ਹੁੰਦੀ ਹੈ। ਪ੍ਰੰਤੂ ਲਾਇਸੰਸੀ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ ਕੋਈ ਰਿਪੋਰਟ ਪੇਸ਼ ਨਹੀਂ ਕੀਤੀ ਗਈ । ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ/ਫਰਮ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਜਿਸ ਸਬੰਧੀ ਇਸ ਦਫਤਰ ਵੱਲੋਂ ਲਾਇਸੰਸੀ ਨੂੰ ਪੱਤਰ ਮਿਤੀ 30-08-2023 ਰਾਹੀਂ ਸਪਸ਼ਟੀਕਰਨ ਸਮੇਤ ਪੁੱਖਤਾ ਦਸਤਾਵੇਜ ਪੇਸ਼ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਨੋਟਿਸ ਤਹਿਸੀਲਦਾਰ ਰਾਹੀਂ ਲਾਇਸੰਸੀ ਨੂੰ ਤਾਮੀਲ ਕਰਵਾਉਣ ਲਈ ਲਿਖਿਆ ਗਿਆ ਸੀ, ਜਿਸ ਸਬੰਧੀ ਤਹਿਸੀਲਦਾਰ, ਮੋਹਾਲੀ ਦੀ ਤਮੀਲੀ ਰਿਪੋਰਟ ਅਨੁਸਾਰ ਦਫਤਰ ਬੰਦ ਹੋ ਚੁੱਕਾ ਹੈ। ਮਾਲਕ ਸ੍ਰੀ ਜਗਬੀਰ ਸਿੰਘ, ਕੈਪੀਟਲ ਓਵਰਸੀਜ਼ , ਵੱਲੋਂ ਦਰਖਾਸਤ ਮਿਤੀ 15-09-2023 ਰਾਹੀਂ ਲਿਖਿਆ ਹੈ ਉਕਤ ਫਰਮ ਦਾ ਦਫਤਰ ਬੰਦ ਕਰ ਦਿੱਤਾ ਹੈ ਉਨ੍ਹਾਂ ਦੀ ਕੰਪਨੀ ਦਾ ਆਈ.ਸੀ.ਆਈ.ਸੀ.ਆਈ. ਬੈਂਕ ਵਾਲਾ ਮੌਜੂਦਾ ਬੈਂਕ ਖਾਤਾ ਜੋ ਕਿ ਮਿਤੀ 20 ਦਸੰਬਰ, 2021 ਨੂੰ ਬੰਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਕੋਵਿਡ 19. ਕੈਪੀਟਲ ਓਵਰਸੀਜ਼ ਮਿਤੀ 20 ਦਸੰਬਰ 2021 ਤੋਂ ਆਨਲਾਈਨ ਅਤੇ ਆਫਲਾਈਨ ਦੋਵੇਂ ਤਰ੍ਹਾਂ ਕੰਮ ਨਹੀਂ ਕਰ ਰਿਹਾ ਹੈ। ਇਸ ਤੋਂ ਇਲਾਵਾ ਇਹ ਵੀ ਲਿਖਿਆ ਗਿਆ ਹੈ ਕਿ ਕੈਪੀਟਲ ਓਵਰਸੀਜ਼ ਭਵਿੱਖ ਵਿੱਚ ਆਪਣਾ ਕਾਰੋਬਾਰ ਸ਼ੁਰੂ ਕਰਨ ਦਾ ਫੈਸਲਾ ਕਰਦਾ ਹੈ, ਤਾਂ ਉਹ ਸਬੰਧਤ ਅਥਾਰਟੀਆਂ ਨੂੰ ਸੂਚਿਤ ਕਰੇਗਾ ਫਰਮ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਬਾਅਦ ਹੁਣ ਤੱਕ ਮਹੀਨਾਵਾਰ ਰਿਪੋਰਟ ਨਹੀਂ ਭੇਜੀ ਗਈ ਹੈ ਅਤੇ ਐਕਟ ਦੇ ਸੈਕਸ਼ਨ 6(1)(g) ਅਨੁਸਾਰ ਫਰਮ ਵੱਲੋਂ ਲਗਾਤਾਰ ਤਿੰਨ ਮਹੀਨੇ ਕੰਮ ਬੰਦ ਕਰਨ ਸਬੰਧੀ ਆਖਰੀ ਨੋਟਿਸ ਪੱਤਰ ਮਿਤੀ 05-10-2023 ਨੂੰ ਜਾਰੀ ਕੀਤਾ ਗਿਆ ਸੀ। ਲਾਇਸੰਸੀ ਦੇ ਮੋਹਾਲੀ ਰਿਹਾਇਸ਼ੀ ਪਤੇ ਦਾ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਇਸ ਸ਼ਾਖਾ ਵੱਲੋਂ ਇਹ ਨੋਟਿਸ ਪ੍ਰਾਰਥੀ ਦੀ ਈਮੇਲ ਤੇ ਵੀ ਭੇਜਿਆ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਨੂੰ ਆਖਰੀ ਨੋਟਿਸ ਜਾਰੀ ਹੁਣ ਤੋਂ ਬਾਅਦ ਹੁਣ ਤੱਕ ਮਹੀਨਾਵਾਰ ਰਿਪੋਰਟ ਨਾ ਭੇਜਣ, ਐਕਟ ਦੇ ਸੈਕਸ਼ਨ 6(1)(g) ਅਨੁਸਾਰ ਫਰਮ ਵੱਲੋਂ ਲਗਾਤਾਰ ਤਿੰਨ ਮਹੀਨ ਕੰਮ ਬੰਦ ਕਰਨ ਅਤੇ ਦਫਤਰ ਛੱਡਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੀਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ । ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਕੈਪੀਟਲ ਓਵਰਸੀਜ਼ ਨੂੰ ਜਾਰੀ ਲਾਇਸੰਸ ਨੰਬਰ 415/ਆਈ.ਸੀ. ਮਿਤੀ 23-10-2020 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।