ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੁਲਾਈ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਐਸ.ਸੀ.ਓ.ਨੰਬਰ-32, ਪਹਿਲੀ ਮੰਜਿਲ, ਫੇਜ-1, ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ, ਦੇ ਮਾਲਕ ਸਿਟਾਲਿਨਜੀਤ ਸਿੰਘ ਪੁੱਤਰ ਸ੍ਰੀ ਬਲਜੀਤ ਸਿੰਘ ਵਾਸੀ ਪਿੰਡ ਤੇ ਡਾਕਖਾਨਾ, ਦੁੱਗਲ ਕਲਾਂ, ਤਹਿਸੀਲ ਪਾਤੜਾਂ, ਜ਼ਿਲ੍ਹਾ ਪਟਿਆਲਾ, ਹਾਲ ਵਾਸੀ ਮਕਾਨ ਨੰਬਰ 436, ਫੇਜ-4, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲੈਟਸ ਦੇ ਕੰਮ ਲਈ ਲਾਇਸੰਸ ਨੰ: 209/ਆਈ.ਸੀ ਮਿਤੀ 24.09.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23.09.2023 ਨੂੰ ਖਤਮ ਹੋ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਰਿਨਿਊ ਕਰਵਾਉਣ ਲਈ ਅਪਲਾਈ ਨਾ ਕਰਨ ਕਰਕੇ,ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 209/ਆਈ.ਸੀ ਮਿਤੀ 24.09.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।
ਏ.ਡੀ.ਸੀ. ਵੱਲੋਂ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਦਾ ਲਾਇਸੰਸ ਰੱਦ


