ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਗਈ ਨਿਰਣਾਇਕ ਲੜਾਈ-ਸ. ਲਾਲਜੀਤ ਸਿੰਘ ਭੁੱਲਰ

Tarn Taran

ਤਰਨ ਤਾਰਨ, 26 ਮਈ :
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਿਰਣਾਇਕ ਲੜਾਈ ਆਰੰਭੀ ਗਈ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦੀ ਹੀ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਉਬੋਕੇ, ਕੈਰੋਂ, ਸਰਹਾਲੀ ਮੰਡ ਕਲਾਂ, ਬੁਰਜ ਨੱਥੂਕੇ ਅਤੇ ਸ਼ਕਰੀ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਨੂੰ ਹੁਣ ਮੁਕਾਮ ਤੱਕ ਪਹੁੰਚਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਆਪਕ ਕਾਰਵਾਈ ਕੀਤੀ ਜਾ ਰਹੀ ਹੈ।ਉਹਨਾਂ ਨੇ ਕਿਹਾ ਕਿ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇਕਰ ਕੋਈ ਪਿੰਡ ਵਿੱਚ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੰੁ ਦਿਓ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਅਪੀਲ ਕਰਦਿਆਂ ਕਿਹਾ ਕਿ ਜੋ ਵਿਅਕਤੀ ਨਸ਼ੇ ਤੋਂ ਪੀੜਿਤ ਹਨ, ਉਨਾਂ ਦਾ ਇਲਾਜ ਕਰਵਾਇਆ ਜਾਵੇ ਅਤੇ ਇਸ ਗੱਲ ਨੂੰ ਛੁਪਾਇਆ ਨਾ ਜਾਵੇ।ਉਹਨਾਂ ਨੇ ਕਿਹਾ ਕਿ ਨਸ਼ੇ ਦੀ ਭੈੜੀ ਬਿਮਾਰੀ ਤੋਂ ਪੀੜ੍ਹਤ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਣ।
ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਲੋਕ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਬੇਝਿਜਕ ਪੁਲਿਸ ਨੂੰ ਦੇਣ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਦੀ ਹਮਾਇਤ ਜਾਂ ਜ਼ਮਾਨਤ ਨਾ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਨਸ਼ੇ ਖਿਲਾਫ ਲੋਕ ਲਹਿਰ ਬਣ ਚੁੱਕੀ ਹੈ। ਉਹਨਾਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਸਦਕਾ ਹੀ ਨਸ਼ੇ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ।ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪਿੰਡਾਂ ਦੇ ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *