28 ਅਕਤੂਬਰ ਨੂੰ  ਲਗਾਇਆ ਜਾਵੇਗਾ ਅੱਖਾਂ ਦਾ ਮੁਫਤ ਕੈਂਪ 

Faridkot Politics Punjab

ਫ਼ਰੀਦਕੋਟ 27 ਅਕਤੂਬਰ 

ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਅਤੇ ਰਬਾਬ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਡਾ. ਬਲਜੀਤ, ਆਈ ਕੇਅਰ ਸੈਂਟਰ ਰਾਇਲ ਸਿਟੀ, ਚਹਿਲ ਰੋਡ ਫਰੀਦਕੋਟ ਵਿਖੇ ਕੱਲ ਮਿਤੀ 28 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਖੁਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ। 

ਉਨ੍ਹਾਂ ਲੋਕਾਂ ਨੂੰ ਇਸ ਮੁਫਤ ਕੈਂਪ ਵਿੱਚ ਆ ਕੇ ਅੱਖਾਂ ਦੀ ਜਾਂਚ ਕਰਾਉਣ ਦੀ ਅਪੀਲ ਕੀਤੀ।