ਪਿੰਡ ਰਾਏ ਪੁਰਾ ਦੇ ਵਿਕਾਸ ਕਾਰਜਾਂ ਲਈ ਸਾਢੇ 16 ਲੱਖ ਰੁਪਏ ਦੀ ਗਰਾਂਟ ਦਿੱਤੀ

Fazilka

ਬੱਲੂਆਣਾ 5 ਫਰਵਰੀ
ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰਾਏ ਪੁਰਾ ਵਿੱਚ ਜਨ ਸੁਣਵਾਈ ਕਰਦਿਆਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਲਈ 16 ਲੱਖ 50 ਹਜਾਰ ਰੁਪਏ ਦੀ ਗਰਾਂਟ ਜਾਰੀ ਕੀਤੀ।
ਇਸ ਮੌਕੇ ਬੋਲਦਿਆਂ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਗਲਵਾਰ 6 ਫਰਵਰੀ ਤੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਾਰੇ ਪਿੰਡਾਂ ਵਿੱਚ ਸਰਕਾਰ ਵੱਲੋਂ ਲੋਕ ਸੁਵਿਧਾ ਕੈਂਪ ਲਗਾਏ ਜਾਣਗੇ ਇਹਨਾਂ ਕੈਂਪਾਂ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਪਿੰਡ ਚ ਆ ਕੇ ਬੈਠਣਗੇ ਅਤੇ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਮੌਕੇ ਤੇ ਹੀ ਸਰਕਾਰੀ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ ਅਤੇ ਲੋਕਾਂ ਦੇ ਸਰਟੀਫਿਕੇਟ ਵੀ ਮੌਕੇ ਤੇ ਹੀ ਬਣਾ ਕੇ ਦਿੱਤੇ ਜਾਣਗੇ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਦਫਤਰਾਂ ਤੱਕ ਨਾ ਜਾਣਾ ਪਵੇ ਸਗੋਂ ਦਫਤਰ ਚੱਲ ਕੇ ਲੋਕਾਂ ਤੱਕ ਆਵੇ ।
ਇਸ ਮੌਕੇ ਉਨਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਪਿੰਡ ਦੇ ਵਿਕਾਸ ਲਈ ਗ੍ਰਾਂਟ ਜਾਰੀ ਕਰਨ ਦੇ ਨਾਲ ਨਾਲ ਕਿਹਾ ਕਿ ਪਿੰਡ ਦੇ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਮੁੱਚੀ ਪਾਰਟੀ ਲੀਡਰਸ਼ਿਪ ਵੀ ਹਾਜ਼ਰ ਸੀ।