ਮਾਨਸਾ, 16 ਅਪ੍ਰੈਲ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਹਲਕਾ ਸਰਦੂਲਗੜ੍ਹ ਦੇ ਬੀ.ਐਲ.ਓਜ਼ ਵੱਲੋਂ ਬੂਥ ਪੱਧਰ ’ਤੇ ਸਕੂਲਾਂ ਵਿਚ ਗਤੀਵਿਧੀਆਂ ਕਰਵਾ ਕੇ ‘ਚੋਣ ਪਾਠਸ਼ਾਲਾ’ ਦੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ।ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਚੋਣ ਪਾਠਸ਼ਾਲਾ ਦੇ ਵਿਦਿਆਰਥੀ ਨੂੰ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਮੁਕਾਬਲੇ, ਲੇਖ ਮੁਕਾਬਲੇ ਆਦਿ ਵਿਚ ਸ਼ਾਮਲ ਕਰਕੇ ਲੋਕਾਂ ਤੱਕ ਵੋਟ ਦੇ ਅਧਿਕਾਰ ਦੀ ਅਹਿਮੀਅਤ ਦਾ ਸੁਨੇਹਾ ਪਹੁੰਚਾਉਣ ਦਾ ਵਿਲੱਖਣ ਉਪਰਾਲਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਹਰ ਇਕ ਨੂੰ ਆਪਣੀ ਵੋਟ ਦੀ ਵਰਤੋਂ ਕਰਦਿਆਂ ਲੋਕਤੰਤਰ ਵਿਚ ਆਪਣੀ ਭਾਗੀਦਾਰੀ ਦਰਜ ਕਰਨੀ ਚਾਹੀਦੀ ਹੈ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ।
ਚੋਣ ਪਾਠਸ਼ਾਲਾ ਦੇ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਦਾ ਸੁਨੇਹਾ


