ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਦਸੰਬਰ, 2024:
ਐਂਟੀ-ਨਾਰਕੋਟਿਕਸ-ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਕੈਂਪ ਐਂਟ ਮੋਹਾਲੀ ਦੀ ਟੀਮ ਨੇ ਹਰਚਰਨ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਰੂਪਨਗਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਹੈਰੋਇਨ ਸਮਗਲਰ ਨੂੰ 150 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
01 ਦਸੰਬਰ 2024 ਨੂੰ ਰੇਂਜ ਐਂਟੀ-ਨਾਰਕੋਟਿਕਸ-ਕਮ ਸ਼ਪੈਸ਼ਲ ਓਪਰੇਸ਼ਨ ਸੈੱਲ ਕੈਂਪ ਐਂਟ ਮੋਹਾਲੀ ਦੀ ਟੀਮ ਦੇ ਇੰਚਾਰਜ ਐਸ.ਆਈ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੱਗੂ ਪੰਪ ਚੌਂਕ ਨੇੜੇ ਨਵਾਂ ਬੱਸ ਅੱਡਾ ਮੋਹਾਲੀ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਅਲਹਿਦਗੀ ਵਿੱਚ ਇਤਲਾਹ ਦਿੱਤੀ ਕਿ ਕੁਲਦੀਪ ਸਿੰਘ ਉਰਫ ਕੀਪਾ ਠੇਕੇਦਾਰ ਪੁੱਤਰ ਲੇਟ ਅਜੈਬ ਸਿੰਘ ਵਾਸੀ ਪਿੰਡ ਪਲਾਸੋਰ ਥਾਣਾ ਸਿਟੀ ਤਰਨਤਾਰਨ ਤਹਿ: ਵਾ: ਜ਼ਿਲ੍ਹਾ ਤਰਨਤਾਰਨ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਜੋ ਕਿ ਹੁਣੇ ਹੀ ਨਵੇ ਬੱਸ ਅੱਡੇ ਸਾਇਡ ਤੋਂ ਮੱਗੂ ਪੰਪ ਚੌਂਕ ਸਾਇਡ ਵੱਲ ਨੂੰ ਪੈਦਲ ਹੀ ਸਮੇਤ ਹੈਰੋਇਨ ਆਉਣ ਵਾਲਾ ਹੈ। ਜੇਕਰ ਯੋਜਨਾਬੱਧ ਤਰੀਕੇ ਨਾਲ ਉਸਨੂੰ ਕਾਬੂ ਕੀਤਾ ਜਾਵੇ ਤਾਂ ਉਸ ਪਾਸੋਂ ਹੈਰੋਇਨ ਬ੍ਰਾਮਦ ਹੋ ਸਕਦੀ ਹੈ, ਜਿਸਦੇ ਖਿਲਾਫ ਮੁਕੱਦਮਾ ਨੰ:195 ਮਿਤੀ 01 ਦਸੰਬਰ 2024 ਅ/ਧ 21/61/85 ਐਨ.ਡੀ.ਪੀ.ਐਸ.ਐਕਯ ਥਾਣਾ ਫੇਜ਼-1 ਮੋਹਾਲੀ ਦਰਜ ਰਜਿਸਟਰ ਕਰਵਾਇਆ ਗਿਆ ਅਤੇ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 150 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਅਤੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕੀਤਾ। ਦੋਸ਼ੀ ਖਿਲਾਫ ਪਹਿਲਾ ਵੀ ਸਿਟੀ ਤਰਨਤਾਰਨ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਹੈ, ਜਿਸਨੂੰ ਅੱਜ ਅਦਾਲਤ ਮੋਹਾਲੀ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜੋ ਪੁਲਿਸ ਰਿਮਾਂਡ ਅਧੀਨ ਹੈ। ਦੋਸ਼ੀ ਪਾਸੋ ਪੁੱਛਗਿਛ ਕੀਤੀ ਜਾਵੇਗੀ ਕਿ ਉਹ ਇਹ ਹੈਰੋਇਨ ਕਿਥੋਂ ਲੈ ਕੇ ਆਇਆ ਹੈ ਅਤੇ ਅੱਗੇ ਕਿਸ-ਕਿਸ ਨੂੰ ਵੇਚਣੀ ਸੀ ।
ਤਫਤੀਸ਼ੀ ਅਫਸਰ :- ਐਸ.ਆਈ ਸੁਖਵਿੰਦਰ ਸਿੰਘ ਨੰਬਰ 207/ਰੋਪੜ
ਮੋਬਾਇਲ ਨੰਬਰ :-95921-00207
ਬ੍ਰਾਮਦਗੀ :- 150 ਗ੍ਰਾਮ ਹੈਰੋਇਨ