5 ਫਰਵਰੀ ਨੂੰ ਜੰਡਿਆਲਾ ਗੂਰੁ ਵਿਖੇ ਲਗਾਇਆ ਜਾਵੇਗਾ  ਪਲੇਸਮੈਂਟ ਕੈਂਪ

Amritsar

ਅੰਮ੍ਰਿਤਸਰ 3 ਫਰਵਰੀ 2024         

               ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸਯ ਹਰਭਜਨ ਸਿੰਘ ਈ.ਟੀ.ੳ ਕੈਬਨਿਟ ਮੰਤਰੀ ਪੰਜਾਬ ਦੇ ਆਦੇਸ਼ਾ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 5 ਫਰਵਰੀ ਦਿਨ ਸੋਮਵਾਰ ਸਵੇਰੇ 9.30 ਵਜੇ ਜੰਡਿਆਲਾ ਗੂਰੁ ਵਿਖੇ ਪਲੇਸਮੈਂਟ ਕੈਂਪ, ਸਵੈ—ਰੋਜ਼ਗਾਰ ਕੈਂਪ ਅਤੇ ਸਕਿੱਲ ਡਿਵੈਲਪਮੈਂਟ ਕੈਂਪ ਲਗਾਇਆ ਜਾਣਾ ਹੈ। ਜਿਸ ਵਿੱਚ ਪੇਂਡੂ ਸਵੈ ਰੁਜਗਾਰ ਸਿਖਲਾਈ ਸੰਸਥਾ, ਪੰਜਾਬ ਸਟੇਟ ਰੂਰਲ ਲਾਈਵਲੀਹੁਡ ਮਿਸ਼ਨ , ਜਿਲ੍ਹਾ ਉਦਯੋਗ ਕੇਂਦਰ, ਐਸ।ਸੀ ਕਾਰਪੋਰੇਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਅੰਮ੍ਰਿਤਸਰ ਜਿਲ੍ਹੇ ਦੇ ਵਿਭਾਗਾਂ ਵੱਲੋ ਭਾਗ ਲਿਆ ਜਾਣਾ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਨੀਲਮ ਮਹੇ, ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਫਲਿਪ ਕਾਰਟ, ਸਵਿਫਟ ਸਿਕਿਉਰਿਟੀ, ਸਤਿਅਮ ਮਾਈਕਰੋ ਕੈਪੀਟਲ, ਮੈਕਸੀਕਸ ਕੋਚਰਟੇਕ ਆਦਿ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ। ਜਿਸ ਵਿੱਚ ਦਸਵੀਂ ਤੋ ਲੈਕੇ ਗਰੈਜੂਏਸ਼ਨ ਪਾਸ ਬੱਚਿਆਂ ਨੂੰ ਨੋਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਅੰਮ੍ਰਿਤਸਰ ਅਤੇ ਮੋਬਾਇਲ ਨੰ. 9915789068 ਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।