ਫਾਜ਼ਿਲਕਾ ਪੁਲਿਸ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮੁੱਦੇ ’ਤੇ ਚਲਾਈ ਜਾ ਰਹੀ ਹੈ ਵਿਸ਼ੇਸ਼ ਜਾਗਰੂਕਤਾ ਮੁਹਿੰਮ

Punjab

ਫਾਜ਼ਿਲਕਾ, 2 ਨਵੰਬਰ

ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਅੱਜ ਫਾਜ਼ਿਲਕਾ ਪੁਲਿਸ ਦੇ GOs ਅਤੇ ਥਾਣਾ SHOs ਵੱਲੋਂ ਖੇਤਾਂ ਤੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਨਾਲ ਜਾਗਰੂਕਤਾ ਮੀਟਿੰਗਾਂ ਕੀਤੀਆਂ ਗਈਆਂ।

ਇਨ੍ਹਾਂ ਮੀਟਿੰਗਾਂ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਪਹੁੰਚਣ ਵਾਲੇ ਨੁਕਸਾਨਾਂ ਅਤੇ ਸਿਹਤ ਤੇ ਪੈਣ ਵਾਲੇ ਬੁਰੇ ਅਸਰਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਪੁਲਿਸ ਅਧਿਕਾਰੀਆਂ ਵੱਲੋਂ ਪਰਾਲੀ ਸਾੜਨ ਕਾਰਨ ਹਵਾ ਵਿੱਚ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੇ ਇਸ ਦੇ ਸਾਡੇ ਸਿਹਤ ਤੇ ਮਿੱਟੀ ਦੀ ਗੁਣਵੱਤਾ ’ਤੇ ਪੈਣ ਵਾਲੇ ਪ੍ਰਭਾਵ ਬਾਰੇ ਵੀ ਚਰਚਾ ਕੀਤੀ ਗਈ ਹੈ। ਇਸ ਤੋਂ ਇਲਾਵਾ, ਕਿਸਾਨਾਂ ਨੂੰ ਵਾਤਾਵਰਣ-ਮਿੱਤਰ ਵਿਕਲਪਾਂ ਦੀ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੁਹਿੰਮ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਾਫੀ ਜਿਆਦਾ ਗਿਰਾਵਟ ਆਈ ਹੈ।

ਸਮਾਜ ਸੇਵਾ ਲਈ ਸੱਦਾ

ਫਾਜ਼ਿਲਕਾ ਪੁਲਿਸ ਦੁਆਰਾ ਕੀਤੀ ਜਾ ਰਹੀ ਇਹ ਮੁਹਿੰਮ ਸਾਰੇ ਸਮਾਜ ਨੂੰ ਵਾਤਾਵਰਣ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਜਾ ਰਿਹਾ ਹੈ। ਆਓ, ਸਾਰੇ ਮਿਲ ਕੇ ਇਸ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣੀਏ ਅਤੇ ਵਾਤਾਵਰਣ-ਮਿੱਤਰ ਵਿਕਲਪ ਅਪਣਾ ਕੇ ਪਰਾਲੀ ਨੂੰ ਅੱਗ ਲਗਾਉਣ ਤੋਂ ਬਚੀਏ। ਇਸ ਨਾਲ ਨਾ ਸਿਰਫ ਸਾਡੀ ਮਿੱਟੀ ਦੀ ਸਿਹਤ ਬਹਾਲ ਰਹੇਗੀ, ਬਲਕਿ ਸਾਡੇ ਭਵਿੱਖ ਨੂੰ ਵੀ ਇਕ ਸਾਫ ਤੇ ਸੁੰਦਰ ਵਾਤਾਵਰਣ ਪ੍ਰਾਪਤ ਹੋਵੇਗਾ।