ਵਧੀਕ ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਤੇ ਅਬੋਹਰ ਸੇਵਾ ਕੇਂਦਰਾਂ ਦਾ ਅਚਨਚੇਤ ਦੌਰਾ

Fazilka

ਫਾਜਿ਼ਲਕਾ, 22 ਜੂਨ
ਫਾਜਿ਼ਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਚ ਬਣੇ ਸੇਵਾ ਕੇਂਦਰ ਅਤੇ ਅਬੋਹਰ ਦੇ ਸੇਵਾ ਕੇਂਦਰ ਦਾ ਦੌਰਾ ਕੀਤਾ ਅਤੇ ਇੱਥੇ ਸੇਵਾ ਲੈਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਵੱਲੋਂ ਸਾਰੇ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਦਫ਼ਤਰਾਂ ਵਿਚ ਹਰ ਪ੍ਰਕਾਰ ਦੀ ਮਦਦ ਮੁਹਈਆ ਕਰਵਾਈ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਇੱਥੇ ਹਦਾਇਤ ਕੀਤੀ ਕਿ ਕੰਮ ਲਈ ਆਉਣ ਵਾਲੇ ਲੋਕਾਂ ਨਾਲ ਜਿਥੇ ਵਧੀਆ ਵਤੀਰਾ ਵਰਤਿਆ ਜਾਵੇ ਉਥੇ ਸੇਵਾ ਕੇਂਦਰਾਂ ਵਿਖੇ ਲੋਕਾਂ ਲਈ ਪ੍ਰਬੰਧ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬੈਠਣ ਲਈ ਵੀ ਵਿਵਸਥਾ ਹੋਵੇ ਤਾਂ ਜ਼ੋ ਲੋਕਾਂ ਨੁੰ ਆਪਣੀ ਵਾਰੀ ਦੀ ਉਡੀਕ ਕਰਨ ਵਿਚ ਸੌਖ ਹੋਵੇ। ਇਸ ਤੋਂ ਇਲਾਵਾ ਪਾਰਦਰਸ਼ਤਾ ਨੂੰ ਯਕੀਨੀ ਬਣਾਉਦਿਆਂ ਜੋ ਪਹਿਲਾਂ ਆਇਆ ਉਸਦਾ ਪਹਿਲਾ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਆਉਣ ਵਾਲੇ ਲੋਕਾਂ ਨੂੰ ਕੋਈ ਖਜਲ-ਖੁਆਰੀ ਨਾ ਹੋਣ ਦਿੱਤੀ ਜਾਵੇ।
ਉਨ੍ਹਾਂ ਨੇ ਦੱਸਿਆ ਕਿ ਦਫਤਰੀ ਕੰਮ-ਕਾਰ ਵਾਲੇ ਲੋਕਾਂ ਦੀ ਸਹੂਲੀਅਤ ਨੂੰ ਵੇਖਦਿਆਂ ਸਰਕਾਰ ਵੱਲੋਂ ਸੇਵਾ ਕੇਂਦਰ ਸ਼ਨੀਵਾਰ ਤੇ ਐਤਵਾਰ ਨੂੰ ਵੀ ਖੋਲੇ ਗਏ ਹਨ। ਉਨ੍ਹਾਂ ਨੇ ਸਟਾਫ ਨੂੰ ਕਿਹਾ ਕਿ ਇੱਥੇ ਆਉਣ ਵਾਲੇ ਲੋਕਾਂ ਦਾ ਕੰਮ ਜਲਦੀ ਤੋਂ ਜਲਦੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਾਂਬੱਧ ਹੱਦ ਅੰਦਰ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਸੇਵਾਵਾਂ ਮੁਹੱਈਆ ਕਰਵਾਉਣਾ ਹਰ ਸਟਾਫ ਦੀ ਜਿੰਮੇਵਾਰੀ ਬਣਦੀ ਹੈ।
ਇਸ ਮੌਕੇ ਸੁਪਰਡੰਟ ਪ੍ਰਦੀਪ ਗਖੜ ਆਦਿ ਮੋਜੂਦ ਸੀ।