ਲੰਬੀ/ ਮਲੋਟ/ ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ- ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ, ਅਤੇ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰ ਰਹੀ ਹੈ, ਇਹ ਪ੍ਰਗਟਾਵਾਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਬੀਤੇ ਦਿਨੀ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਾਨਾਂ, ਬੀਦੋਵਾਲੀ, ਚੰਨੂ,ਰੋੜਾਂਵਾਲੀ, ਫਤੂਹੀ ਖੇੜਾ ਅਤੇ ਦਿਉਣ ਖੇੜਾ ਵਿਖੇ ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਜਾਇਜਾ ਲੈਂਦਿਆਂ ਕੀਤਾ।
ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਉਹਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪੰਜਾਬ ਸਰਕਾਰ ਮੁਸੀਬਤ ਦੀ ਘੜੀ ਵਿੱਚ ਉਹਨਾਂ ਨਾਲ ਖੜ੍ਹੀ ਹੈ ਅਤੇ ਜਲਦੀ ਬਰਸਾਤ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜੇ ਉਹਨਾਂ ਨੂੰ ਦਿਵਾਇਆ ਜਾਵੇਗਾ।
ਕੈਬਨਿਟ ਮੰਤਰੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੁਕਸਾਨ ਦੀ ਗਿਰਦਾਵਰੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ ਅਤੇ ਕੋਈ ਵੀ ਪੀੜਤ ਕਿਸਾਨ ਮੁਆਵਜ਼ੇ ਤੋਂ ਵਾਂਝਾ ਨਾ ਰਹੇ। ਉਹਨਾਂ ਭਰੋਸਾ ਦਿੱਤਾ ਕਿ ਜਿੱਥੇ ਫ਼ਸਲ ਦਾ 100 ਫ਼ੀਸਦੀ ਨੁਕਸਾਨ ਹੋਇਆ ਹੈ, ਉੱਥੇ ਗਿਰਦਾਵਰੀ ਵਿੱਚ ਵੀ ਨੁਕਸਾਨ 100 ਫ਼ੀਸਦੀ ਹੀ ਦਰਜ ਕੀਤਾ ਜਾਵੇਗਾ ਅਤੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦਿਵਾਉਣ ਲਈ ਲੋੜੀਦੀ ਕਾਰਵਾਈ ਕੀਤੀ
ਇਸ ਮੌਕੇ ਗੁਰਬਾਜ ਸਿੰਘ ਬਣਨਵਾਲਾ ਚੇਅਰਮੈਨ ਮਾਰਕੀਟ ਕਮੇਟੀ, ਚੇਅਰਮੈਨ ਰਸ਼ਪਾਲ ਖੁੱਡਿਆਂ, ਨਾਇਬ ਤਹਿਸੀਲਦਾਰ ਰੁਪਿੰਦਰ ਕੌਰ, ਬੀਡੀਪੀਓ ਰਾਕੇਸ਼ ਬਿਸ਼ਨੋਈ, ਚੀਫ ਐਗਰੀਕਲਚਰ ਜਗਸੀਰ ਸਿੰਘ, ਖੇਤੀਬਾੜੀ ਅਫਸਰ, ਪਟਵਾਰੀ, ਸਰਪੰਚ ਜਾਗਵਿੰਦਰ ਸਿੰਘ ਕਾਲਾ, ਸੁਖਜੀਤ ਸਿੰਘ ਬਰਾੜ, ਪ੍ਰਧਾਨ ਤੇਜਾ ਸਿੰਘ, ਪ੍ਰਧਾਨ ਰਾਜਾ ਭਿਟੀਵਾਲਾ, ਸਾਬਕਾ ਸਰਪੰਚ ਜਸਵਿੰਦਰ ਸਿੰਘ ਭਾਗੂ,
ਜਸਵਿੰਦਰ ਸਿੰਘ ਮੈਂਬਰ, ਭਿੰਦਾ ਸਿੰਘ ਸਾਬਕਾ ਮੈਂਬਰ, ਮੁਨਸ਼ੀ ਸਿੰਘ ਮੈਂਬਰ, ਰਾਜਵਿੰਦਰ ਸਿੰਘ ਲੱਡੂ,ਸ਼ਿੰਦੁ ਸਿੰਘ ਨੰਬਰਦਾਰ, ਪਰਮਜੀਤ ਸਿੰਘ ਜਸਕਰਨ ਸਿੰਘ, ਪ੍ਰਧਾਨ ਜੁਗਨੂ ਭੀਟੀਵਾਲਾ ਹਾਜ਼ਰ ਸਨ।
