ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਭਿਆਨਕ ਹਮਲੇ ਦੇ ਰੋਸ ਵਜੋਂ ਆਪ ਆਗੂਆਂ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਕੈਂਡਲ ਮਾਰਚ

Gurdaspur Politics Punjab

ਗੁਰਦਾਸਪੁਰ, 24 ਅਪ੍ਰੈਲ (            ) – ਬੀਤੇ ਦਿਨੀਂ ਕਸ਼ਮੀਰ ਦੇ ਪਹਿਲਗਾਮ ਵਿਚ ਮਾਰੇ ਗਏ ਨਿਰਦੋਸ਼ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ ਬੀਤੀ ਸ਼ਾਮ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਵੱਲੋਂ ਗੁਰਦਾਸਪੁਰ ਵਿਖੇ ਕੈਂਡਲ ਮਾਰਚ ਕੱਢਿਆ ਗਿਆ ਤੇ ਸੋਕ ਸਭਾ ਕੀਤੀ ਗਈ।  ਇਹ ਕੈਂਡਲ ਮਾਰਚ ਹਨੂੰਮਾਨ ਚੌਂਕ ਤੋਂ ਸ਼ੁਰੂ ਹੋ ਕੇ ਇਮਾਮਵਾੜਾ ਚੌਂਕ, ਸ਼ਹਿਰ ਦੇ ਅੰਦਰੂਨੀ ਬਜ਼ਾਰ, ਬਾਬਾ ਰੋੜਾ ਬੂੜਾ ਮੰਦਰ ਵੱਲ ਦੀ ਹੁੰਦਾ ਹੋਇਆ ਬਾਟਾ ਚੌਂਕ ਲੰਘ ਕੇ ਡਾਕਖ਼ਾਨਾ ਚੌਂਕ ਵਿਖੇ ਸਮਾਪਤ ਹੋਇਆ।  

ਇਸ ਕੈਂਡਲ ਮਾਰਚ ਵਿੱਚ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਸੀਨੀਅਰ ਆਪ ਆਗੂ ਸ੍ਰੀ ਅਜੇ ਬਹਿਲ, ਕਬੀਰ ਬਹਿਲ, ਬਲਾਕ ਪ੍ਰਧਾਨ ਰਘੁਬੀਰ ਸਿੰਘ ਖ਼ਾਲਸਾ, ਬਲਾਕ ਪ੍ਰਧਾਨ ਹਿਤੇਸ਼ ਮਹਾਜਨ, ਵਪਾਰ ਮੰਡਲ ਪ੍ਰਧਾਨ ਅਸ਼ੋਕ ਮਹਾਜਨ, ਸਾਬਕਾ ਚੇਅਰਮੈਨ ਨੀਰਜ ਸਲਹੋਤਰਾ, ਯੋਗੇਸ਼ ਸ਼ਰਮਾ, ਮੁਨੀਸ਼ ਵਰਮਾ, ਸਿਮਰਨਜੀਤ ਸਿੰਘ, ਦਪਿੰਦਰ ਸਿੰਘ ਰੌਬਿਨ. ਰੁਪੇਸ਼ ਬਿੱਟੂ, ਰਿਸ਼ੀ ਕਾਂਤ ਅਤੇ ਜ਼ਿਲ੍ਹਾ ਦਫ਼ਤਰ ਇੰਚਾਰਜ ਜਗਜੀਤ ਸਿੰਘ ਪਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਸ਼ਾਮਿਲ ਸਨ।

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਭਿਆਨਕ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਇਹ ਕਾਇਰਤਾਪੂਰਨ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ ਹੈ।
ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਘੜੀ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇੱਕਜੁੱਟ ਹੈ ਅਤੇ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਅੱਤਵਾਦ ਦੇ ਹਰ ਰੂਪ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਤੋਂ ਪਹਿਲਾ ਵੀ 2019 ਵਿੱਚ ਪੁਲਵਾਮਾ ਹਮਲਾ, 2016 ਵਿੱਚ ਉਰੀ ਹਮਲਾ ਸਮੇਤ ਇਸ ਖੇਤਰ ਨੂੰ ਦਹਾਕਿਆਂ ਤੋਂ ਅੱਤਵਾਦੀਆਂ ਨਾਲ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ।

ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣਾ ਇਹ ਦਰਸਾਉਂਦਾ ਹੈ ਕਿ ਅੱਤਵਾਦੀ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਨਹੀਂ ਚਾਹੁੰਦੇ ਅਤੇ ਸੈਲਾਨੀਆਂ ਦੇ ਮਨਾਂ ਵਿੱਚ ਡਰ ਬਿਠਾਉਣਾ ਚਾਹੁੰਦੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਦੇ ਮਨਾਂ ਵਿਚੋਂ ਡਰ ਦੂਰ ਕੀਤਾ ਜਾ ਸਕੇ।

Leave a Reply

Your email address will not be published. Required fields are marked *